ਫ਼ਿਰੋਜ਼ਪੁਰ : ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਦੇ ਅੰਤਿਮ ਸਸਕਾਰ ਵਿੱਚ ਆਪਣੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਅਤੇ ਹੋਰ ਕਈ ਸਿਆਸੀ ਆਗੂ ਕਮਲ ਸ਼ਰਮਾ ਦੇ ਅੰਤਿਮ ਸਸਕਾਰ ਮੌਕੇ ਪੁਜੇ।
ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੇ ਅੰਤਿਮ ਸੰਸਕਾਰ ਲਈ ਪੁੱਜੇ ਕਈ ਵੱਡੇ ਸਿਆਸੀ ਆਗੂ - ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ
ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਦੇ ਅੰਤਿਮ ਸਸਕਾਰ ਵਿੱਚ ਆਪਣੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਅਤੇ ਹੋਰ ਕਈ ਸਿਆਸੀ ਆਗੂ ਕਮਲ ਸ਼ਰਮਾ ਦੇ ਅੰਤਿਮ ਸੰਸਕਾਰ ਮੌਕੇ ਪੁਜੇ।
ਜਾਣਕਾਰੀ ਲਈ ਦੱਸ ਦੇਈਏ ਕਿ ਕਮਲ ਸ਼ਰਮਾ ਦਾ ਦੀਵਾਲੀ ਵਾਲੇ ਦਿਨ ਆਪਣੇ ਘਰ ਦੇ ਬਾਹਰ ਬਣੇ ਪਾਰਕ ਵਿੱਚ ਸੈਰ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਮੌਤ ਤੋਂ ਕੁੱਝ ਦੇਰ ਪਹਿਲਾਂ ਹੀ ਉਨ੍ਹਾਂ ਆਪਣੇ ਫੇਸਬੁੱਕ ਅਤੇ ਟਵਿੱਟਰ ਹੈਂਡਲ ਇਲਾਕਾ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾ ਦਿੱਤੀਆਂ ਸਨ। ਇੱਕ ਆਗੂ ਵਜੋਂ ਕਮਲ ਸ਼ਰਮਾ ਦਾ ਫਿਰੋਜ਼ਪੁਰ ਵਾਸੀਆਂ ਨਾਲ ਵਧੀਆ ਰਾਬਤਾ ਸੀ। ਉਨ੍ਹਾਂ ਦੀ ਅਚਾਨਕ ਮੌਤ ਦੀ ਖ਼ਬਰ ਮਿਲਣ ਨਾਲ ਫਿਰੋਜ਼ਪੁਰ ਅਤੇ ਨਾਲ ਲਗਦੇ ਇਲਾਕਿਆਂ ਵਿੱਚ ਸੋਗ ਪੱਸਰ ਗਿਆ। ਉਨ੍ਹਾਂ ਦੀ ਦੇਹ ਦੇ ਅੰਤਿਮ ਦਰਸ਼ਨ ਲਈ ਰੱਖਿਆ ਗਿਆ ਹੈ, ਜਿੱਥੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਆ ਰਹੇ ਹਨ।