ਫ਼ਿਰੋਜ਼ਪੁਰ: 23 ਮਾਰਚ ਨੂੰ ਹਰ ਸਾਲ ਦੇਸ਼ ਤੇ ਜਿੰਦਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹੀਦੀ ਨੂੰ ਯਾਦ ਕਰ ਕੇ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਵਾਲੇ ਦਿਨ ਹੁਸਨੈਵਾਲਾ ਵਿਖੇ ਦੇਸ਼-ਵਿਦੇਸ਼, ਖ਼ਾਸ ਕਰਕੇ ਪਾਕਿਸਤਾਨ ਤੋਂ ਲੋਕ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਨ ਆਉਂਦੇ ਹਨ।
ਇਹ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਇਸ ਸਮਾਗਮ ਵਿੱਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।
ਇਸ ਸਾਲ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਜਗ੍ਹਾ ਦੀਆਂ ਸਾਫ਼-ਸਫ਼ਾਈਆਂ ਕਰਵਾਈਆਂ ਜਾ ਰਹੀਆਂ ਹਨ। ਤਾਲਾਬ ਨੂੰ ਵੀ ਪਾਣੀ ਨਾਲ ਭਰਿਆ ਜਾ ਰਿਹਾ ਹੈ।
ਇਸ ਤੋਂ ਸਾਰੇ ਭਲੀ ਭਾਂਤੀ ਜਾਣੂ ਹਨ ਕਿ 23 ਮਾਰਚ 1931 ਨੂੰ ਭਗਤ ਸਿੰਘ, ਰਾਜਗੂਰ ਅਤੇ ਸੁਖਦੇਵ ਨੂੰ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਫਾਸੀ ਦੀ ਸਜ਼ਾ ਦਿੱਤੀ ਗਈ ਸੀ। ਫਾਂਸੀ ਤੋਂ ਬਾਅਦ ਹੋਣ ਵਾਲੇ ਵਿਰੋਧ ਦੇ ਡਰ ਤੋਂ ਅੰਗਰੇਜ਼ਾਂ ਨੇ ਸ਼ਹੀਦਾਂ ਦੀ ਮ੍ਰਿਤਕ ਦੇਹ ਨੂੰ ਚੋਰੀ ਲਿਜਾ ਕੇ ਸਸਕਾਰ ਕਰ ਦਿੱਤਾਸੀ।
ਆਜ਼ਾਦੀ ਤੋਂ ਬਾਅਦ ਹਰ ਸਾਲ 23 ਮਾਰਚ ਤੋਂ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਦਿਹਾੜਾ ਮਨਾ ਕੇ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਜਾਂਦਾ ਹੈ।