ਪੰਜਾਬ

punjab

ETV Bharat / state

ਫਿਰੋਜ਼ਪੁਰ ਜੇਲ੍ਹ 'ਚ ਕੈਦੀ ਦੀ ਮੌਤ, ਸਵਾਲਾਂ ਦੇ ਘੇਰੇ ਵਿੱਚ ਆਈ ਪੁਲਿਸ - ਫਿਰੋਜ਼ਪੁਰ ਨਿਊਜ਼ ਅਪਡੇਟ

ਫਿਰੋਜ਼ਪੁਰ ਦੀ ਸੈਂਟਰਲ ਜੇਲ੍ਹ 'ਚ ਬੰਦ ਇੱਕ ਕੈਦੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕੈਦੀ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਦੇ ਅਧਿਕਾਰੀਆਂ ਉੱਤੇ ਕੁੱਟਮਾਰ ਕੀਤੇ ਜਾਣ ਦੇ ਦੋਸ਼ ਲਗਾਏ ਹਨ। ਉਥੇ ਹੀ ਦੂਜੇ ਪਾਸੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਇਸ ਮਾਮਲੇ 'ਚ ਕੁੱਝ ਵੀ ਕਹਿਣ ਲਈ ਤਿਆਰ ਨਹੀਂ ਹਨ।

ਫੋਟੋ
ਫੋਟੋ

By

Published : Mar 2, 2020, 4:47 PM IST

ਫਿਰੋਜ਼ਪੁਰ: ਸ਼ਹਿਰ ਦੇ ਸੈਂਟਰਲ ਜੇਲ੍ਹ 'ਚ ਬੰਦ ਇੱਕ ਕੈਦੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀ ਦੀ ਮੌਤ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲਗਾਇਆ ਜਾ ਸਕਿਆ ਹੈ।

ਮ੍ਰਿਤਕ ਕੈਦੀ ਦੀ ਪਛਾਣ ਰਣਜੀਤ ਸਿੰਘ ਉਰਫ ਅਮਨ ਵਜੋਂ ਹੋਈ ਹੈ। ਮ੍ਰਿਤਕ ਕੈਦੀ ਪਿਛਲੇ ਕਈ ਮਹੀਨੀਆਂ ਤੋਂ ਐਨਡੀਪੀਸੀ ਐਕਟ ਦੇ ਅਧੀਨ ਸੈਂਟਰਲ ਜੇਲ੍ਹ 'ਚ ਬੰਦ ਸੀ।

ਜੇਲ੍ਹ 'ਚ ਬੰਦ ਕੈਦੀ ਦੀ ਹੋਈ ਮੌਤ

ਮ੍ਰਿਤਕ ਕੈਦੀ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਉੱਤੇ ਕੁੱਟਮਾਰ ਕੀਤੇ ਜਾਣ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਅਮਨ ਨਾਲ ਤਸ਼ੱਦਦ ਕੀਤਾ ਹੈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਅਮਨ ਦਸੰਬਰ ਮਹੀਨੇ 'ਚ ਜ਼ਮਾਨਤ ਉੱਤੇ ਘਰ ਆਇਆ ਸੀ, ਉਸ ਸਮੇਂ ਉਹ ਬਿਲਕੁੱਲ ਠੀਕ ਸੀ। ਜੇ ਉਹ ਬਿਮਾਰ ਸੀ ਤਾਂ ਪੁਲਿਸ ਨੇ ਇਸ ਦੀ ਸੂਚਨਾ ਉਨ੍ਹਾਂ ਨੂੰ ਕਿਉਂ ਨਹੀਂ ਦਿੱਤੀ।

ਹੋਰ ਪੜ੍ਹੋ :ਨਿਰਭਯਾ ਮਾਮਲਾ: ਪਵਨ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਨੇ ਅਕਸ਼ੈ ਦੀ ਵੀ ਪਟੀਸ਼ਨ ਕੀਤੀ ਰੱਦ

ਜਦ ਇਸ ਮਾਮਲੇ 'ਚ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਰਮਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਕੈਦੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ABOUT THE AUTHOR

...view details