ਫਿਰੋਜ਼ਪੁਰ:ਪੰਜਾਬ ਦੀ ਕਾਂਗਰਸ ਸਰਕਾਰ (Congress Government of Punjab) ਆਪਣਾ ਕਾਰਜਕਾਲ ਪੂਰਾ ਕਰਨ ਵਾਲੇ ਪਾਸੇ ਜਾ ਰਹੀ ਹੈ। ਸੱਤਾ ਪ੍ਰਾਪਤੀ ਤੋਂ ਪਹਿਲਾਂ ਕਾਂਗਰਸ(Congress)ਦੀ ਅਗਵਾਈ ਵਾਲੀ ਸਰਕਾਰ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਦੇ ਘਰ ਘਰ ਵਿਚ ਇਕ ਜੀਅ ਨੂੰ ਨੌਕਰੀ ਦੇਣਗੇ ਅਤੇ ਪੰਜਾਬ ਵਿਚੋਂ ਬੇਰੁਜ਼ਗਾਰੀ(Unemployment) ਖਤਮ ਕੀਤੀ ਜਾਵੇਗੀ।
ਪ੍ਰੋਫੈਸਰਾਂ ਨੇ ਸਰਕਾਰ ਖਿਲਾਫ਼ ਕੱਢੀ ਭੜਾਸ ਪੰਜਾਬ ਦੇ ਲੋਕਾਂ ਨੇ ਇਸ ਵਾਅਦੇ ‘ਤੇ ਯਕੀਨ ਕਰਦਿਆਂ ਕਾਂਗਰਸ ਪਾਰਟੀ ਨੂੰ ਸੱਤਾ ਸੌਂਪ ਦਿੱਤੀ ਅਤੇ ਆਸ ਰੱਖੀ ਕਿ ਬੇਰੁਜ਼ਗਾਰਾਂ ਨੂੰ ਨੌਕਰੀ (Jobs for the unemployed) ਦਿੱਤੀ ਜਾਏਗੀ । ਬੇਰੁਜ਼ਗਾਰਾਂ ਨੂੰ ਨੌਕਰੀ ਤਾਂ ਕੀ ਦੇਣੀ ਸੀ ਪਰੰਤੂ ਰੁਜ਼ਗਾਰ ‘ਤੇ ਲੱਗੇ ਪ੍ਰੋਫੈਸਰਾਂ, ਡਾਕਟਰਾਂ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਤਨਖਾਹਾਂ ਨਾ ਦੇਣਾ ਇਕ ਵੱਡੀ ਚੁਣੌਤੀ ਬਣ ਕੇ ਉੱਭਰ ਰਹੀ ਹੈ।
ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਇੰਜੀਨੀਅਰਿੰਗ ਕਾਲਜ ਵਿਖੇ ਅੱਜ ਇੱਥੋਂ ਦੇ ਪ੍ਰੋਫ਼ੈਸਰਾਂ ਵੱਲੋਂ ਲਗਪਗ ਪਿਛਲੇ 12 ਦਿਨਾਂ ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇੰਜੀਨੀਅਰਿੰਗ ਕਾਲਜ ਦੇ ਪ੍ਰੋਫੈਸਰਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਸੱਤ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਆਰਥਿਕ ਤੰਗੀ ਦਾ ਸੰਤਾਪ ਹੰਢਾ ਰਹੇ ਹਨ ਉਹ ਲਗਾਤਾਰ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਸਰਕਾਰ ਕੋਲ ਲਗਾਤਾਰ ਬੇਨਤੀ ਕਰ ਚੁੱਕੇ ਹਨ ਪ੍ਰੰਤੂ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ ।
ਉਨ੍ਹਾਂ ਮੀਡੀਆ ਸਾਹਮਣੇ ਆਪਣਾ ਹਾਲ ਸੁਣਾਉਂਦਿਆਂ ਪ੍ਰੋਫੈਸਰਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਇਕ ਘਰ ਵਿਚ ਜਦੋਂ ਇਕ ਹੀ ਕਮਾਉਣ ਵਾਲਾ ਹੋਵੇ ਅਤੇ ਉਸ ਨੂੰ ਵੀ ਸੱਤ ਮਹੀਨਿਆਂ ਤੋਂ ਤਨਖਾਹ ਨਾ ਮਿਲੇ ਤਾਂ ਫਿਰ ਉਸ ਦਾ ਗੁਜ਼ਾਰਾ ਕਿਵੇਂ ਚੱਲ ਸਕਦਾ ਤੁਸੀਂ ਆਪ ਅੰਦਾਜ਼ਾ ਲਗਾ ਸਕਦੇ ਹੋ। ਉਨ੍ਹਾਂ ਦੱਸਿਆ ਕਿ ਪਿਛਲੇ ਬਾਰਾਂ ਦਿਨਾਂ ਤੋਂ ਉਹ ਭੁੱਖ ਹੜਤਾਲ ਤੇ ਦਿਨ ਰਾਤ ਡਟੇ ਹੋਏ ਹਨ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਸ ਸਮੇਂ ਤੱਕ ਉਹ ਡਟੇ ਰਹਿਣਗੇ।
ਇਹ ਵੀ ਪੜ੍ਹੋ:Petrol-Diesel: ਮਹਿੰਗਾਈ ਨੇ ਕੱਢਿਆ ਲੋਕਾਂ ਦਾ ਤੇਲ