ਪੰਜਾਬ

punjab

ETV Bharat / state

ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਅਤੇ ਲੇਬਰ ਵੱਲੋਂ ਵੇਅਰ ਹਾਊਸ ਦੇ ਦਫ਼ਤਰ ਅੱਗੇ ਧਰਨਾ   - ਆੜ੍ਹਤੀਆਂ ਅਤੇ ਲੇਬਰ ਵੱਲੋਂ ਧਰਨਾ ਦਿੱਤਾ

ਦਾਣਾ ਮੰਡੀ ਜ਼ੀਰਾ ਵਿਖੇ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਗੁਰਚਰਨ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਸਮੂਹ ਆੜ੍ਹਤੀਆਂ ਅਤੇ ਲੇਬਰ ਵੱਲੋਂ ਧਰਨਾ ਦਿੱਤਾ ਗਿਆ।

ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਅਤੇ ਲੇਬਰ ਵੱਲੋਂ ਵੇਅਰ ਹਾਊਸ ਦੇ ਦਫ਼ਤਰ ਅੱਗੇ ਧਰਨਾ
ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਅਤੇ ਲੇਬਰ ਵੱਲੋਂ ਵੇਅਰ ਹਾਊਸ ਦੇ ਦਫ਼ਤਰ ਅੱਗੇ ਧਰਨਾ

By

Published : Apr 23, 2022, 8:42 PM IST

ਫਿਰੋਜ਼ਪੁਰ : ਦਾਣਾ ਮੰਡੀ ਜ਼ੀਰਾ ਵਿਖੇ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਗੁਰਚਰਨ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਸਮੂਹ ਆੜ੍ਹਤੀਆਂ ਅਤੇ ਲੇਬਰ ਵੱਲੋਂ ਧਰਨਾ ਦਿੱਤਾ ਗਿਆ। ਵੇਅਰ ਹਾਊਸ ਦੀ ਢਿੱਲੀ ਕਾਰਗੁਜ਼ਾਰੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ 'ਤੇ ਆੜਤੀਆ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਗੁਰਚਰਨ ਸਿੰਘ ਢਿੱਲੋਂ ਅਤੇ ਲੇਬਰ ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕਰੀਬ 15 ਦਿਨ ਤੋਂ ਦਾਣਾ ਮੰਡੀ ਜ਼ੀਰਾ ਵਿਚੋਂ ਵੇਅਰ ਹਾਊਸ ਵੱਲੋਂ ਖ਼ਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਨਹੀਂ ਕੀਤੀ ਜਾ ਰਹੀ ਜਿਸ ਕਰਕੇ ਮੰਡੀ ਵਿੱਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ।

ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਢਿੱਲੋਂ ਨੇ ਹੋਰ ਦੱਸਿਆ ਕਿ ਮੰਡੀਆਂ ਦੇ ਵਿਚੋਂ ਉਨ੍ਹਾਂ ਵੱਲੋਂ ਖਰੀਦੀ ਹੋਈ ਕਣਕ ਦੀਆਂ ਬੋਰੀਆਂ ਵਿਚੋਂ ਰਾਤ ਸਮੇਂ ਕਣਕ ਚੋਰੀ ਹੋ ਰਹੀ ਹੈ ਜਿਸ ਦੇ ਸੰਬੰਧ ਵਿਚ ਪੁਲਿਸ ਪ੍ਰਸ਼ਾਸਨ ਕੋਲ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ।

ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਅਤੇ ਲੇਬਰ ਵੱਲੋਂ ਵੇਅਰ ਹਾਊਸ ਦੇ ਦਫ਼ਤਰ ਅੱਗੇ ਧਰਨਾ
ਇਸ ਸੰਬੰਧ ਵਿਚ ਵੇਅਰ ਹਾਊਸ ਦੇ ਸਥਾਨਕ ਮੈਨੇਜਰ ਅਜੈ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਵੇਅਰ ਹਾਊਸ ਵੱਲੋਂ ਕਣਕ ਦੀ ਲਿਫਟਿੰਗ ਢਿੱਲੀ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ 22 ਮੰਡੀਆਂ ਦੀ ਜਿਣਸ ਅਤੇ ਲੇਬਰ ਘੱਟ ਹੋਣ ਕਰਕੇ ਫੋਨ ਕਰ ਕੇ ਕਣਕ ਦੀ ਅਣਲੋਡਿੰਗ ਦਾ ਕੰਮ ਢਿੱਲਾ ਚੱਲ ਰਿਹਾ ਹੈ। ਇਸ ਬਾਰੇ ਪ੍ਰਸ਼ਾਸਨ ਨੂੰ ਵੀ ਸਭ ਕੁਝ ਪਤਾ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:-ਲਖੀਮਪੁਰ ਖੀਰੀ ਕਤਲਕਾਂਡ ਮਾਮਲੇ 'ਚ ਇਨਸਾਫ਼ ਨਾ ਮਿਲਣ 'ਤੇ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ABOUT THE AUTHOR

...view details