ਐੱਨਐੱਚਐਮ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ
ਸੂੂਬੇ ‘ਚ ਐਨਐਚਐਮ ਮੁਲਾਜ਼ਮਾਂ ਦੇ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸਦੇ ਚੱਲਦੇ ਹੀ ਫਿਰੋਜ਼ਪੁਰ ਚ ਐਨਐੱਚਐਮ ਮੁਲਾਜ਼ਮਾਂ ਦੇ ਵਲੋਂ ਛੇਵੇਂ ਦਿਨ ਵੀ ਹੜਤਾਲ ਜਾਰੀ ਰੱਖੀ ਗਈ ਤੇ ਸਰਕਾਰ ਖਿਲਾਫ ਨਾਅਰੇਬਾਜੀ ਕਰਦੇ ਹੋਏ ਮੰਗਾਂ ਵੱਲ ਧਿਆਨ ਦੇਣ ਦੀ ਮੰਗ ਕੀਤੀ ਗਈ।
ਐੱਨਐੱਚਐਮ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ
ਫਿਰੋਜ਼ਪੁਰ :ਐਨਐਚਐਮ ਯੂਨੀਅਨ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਰਕਾਰ ਦੁਆਰਾ ਦਿੱਤੀ ਗਈ ਨੋ ਵਰਕ ਨੋ ਪੇਅ ਅਤੇ ਟਰਮੀਨੇਸ਼ਨ ਦੀ ਧਮਕੀ ਦੇ ਬਾਵਜੂਦ ਵੀ ਅੱਜ ਲਗਾਤਾਰ ਛੇਵੇਂ ਦਿਨ ਹੜਤਾਲ ਜਾਰੀ ਹੈ। ਮੁਲਾਜ਼ਮਾਂ ਦੇ ਵਲੋਂ ਫਿਰੋਜ਼ਪੁਰ ਸਿਵਲ ਹਸਪਤਾਲ ‘ਚ ਰੋਸ਼ ਪ੍ਰਦਰਸ਼ਨ ਕੀਤਾ ਗਿਆ।ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਅਤੇ ਕਿਸਾਨਾਂ ਵਲੋਂ ਵੀ ਐਨਐਚਐਮ ਮੁਲਜ਼ਮਾਂ ਦਾ ਸਾਥ ਦਿੱਤਾ ਜਾ ਰਿਹਾ ਹੈ।