ਫਿਰੋਜ਼ਪੁਰ:ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖਰੀ ਬਣਾਉਣ ਦੇ ਦਿੱਤੇ ਫੈਸਲੇ ਤੋਂ ਬਾਅਦ ਐਸਜੀਪੀਸੀ ਵੱਲੋਂ ਅਕਾਲ ਤਖ਼ਤ ਦਮਦਮਾ ਸਾਹਿਬ ਤੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੱਕ ਰੋਸ ਮਾਰਚ ਕੱਢਿਆ ਗਿਆ। ਉਥੇ ਹੀ ਇਸ ਕਾਫਿਲੇ ਵਿੱਚ ਬਿਆਸ ਤੋਂ ਸੰਗਤਾਂ ਦਾ ਵਿਸ਼ਾਲ ਇਕੱਠ ਅੰਮ੍ਰਿਤਸਰ ਜਾਣ ਲਈ ਇਸ ਰੋਸ ਮਾਰਚ ਵਿੱਚ ਸ਼ਾਮਿਲ ਹੋਇਆ।
ਬਿਆਸ ਵਿੱਚ ਜਥੇ ਦੀ ਅਗਵਾਈ ਕਰ ਰਹੇ ਜਥੇ ਬਲਜੀਤ ਸਿੰਘ ਜਲਾਲਉਸਮਾ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਨੇ ਗੱਲਬਾਤ ਦੌਰਾਨ ਬੀਤੇ ਦਿਨ੍ਹੀਂ ਮਾਣਯੋਗ ਸੁਪਰੀਮ ਕੋਰਟ ਵਲੋਂ ਹਰਿਆਣਾ ਨੂੰ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੇ ਹੱਕ ਵਿੱਚ ਦਿੱਤੇ ਫੈਸਲੇ ਨੂੰ ਕੇਂਦਰ ਦੀ ਭਾਜਪਾ ਸਰਕਾਰ ਆਪ ਦੀ ਪੰਜਾਬ ਸਰਕਾਰ ਅਤੇ ਬੀਤੇ ਸਮੇਂ ਦੌਰਾਨ ਪੰਜਾਬ ਵਿੱਚ ਰਹੀ ਕਾਂਗਰਸ ਸਰਕਾਰ ਵਲੋਂ ਕੀਤੀ ਸਾਜਿਸ਼ ਦੱਸਦਿਆ ਕਿਹਾ ਕਿ ਉਕਤ ਪਾਰਟੀਆਂ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖ ਕਰਨ ਵਾਸਤੇ ਹਰਿਆਣਾ ਦਾ ਸਮਰਥਨ ਕੀਤਾ ਹੈ।
ਉਨ੍ਹਾਂ ਕਿਹਾ ਕਿ 2014 ਤੋਂ ਇਹ ਮੰਗ ਕਰਦੇ ਆ ਰਹੇ ਸਨ ਤੇ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਉਦੋਂ ਇਹ ਫੈਸਲਾ ਰੋਕਿਆ ਸੀ ਅਤੇ ਸਮੇਂ ਅਨੁਸਾਰ ਹਾਕਮ ਬਦਲੀ ਹੋ ਗਏ ਅਤੇ ਸਰਕਾਰ ਬਣਨ ਤੋਂ ਬਾਅਦ ਜਿਸ ਤੋਂ ਬਾਅਦ ਪੰਜਾਬ ਦਾ ਮੁੱਖ ਮੰਤਰੀ ਬਣਨ ਤੇ ਕੈਪਟਨ ਅਮਰਿੰਦਰ ਸਿੰਘ ਨੇ ਮਾਣਯੋਗ ਸੁਪਰੀਮ ਕੋਰਟ ਵਿੱਚ ਮਤਾ ਪਾ ਕੇ ਦਿੱਤਾ ਸੀ ਕਿ ਉਨ੍ਹਾਂ ਨੂੰ ਕੋਈ ਇਤਰਾਜ ਨਹੀਂ ਹੈ।