ਫਿਰੋਜ਼ਪੁਰ :ਪੰਜਾਬ ਵਿੱਚ ਨਵੇਂ ਮੁੱਖ ਮੰਤਰੀ (CM Of Punjab) ਬਣਨ ਦੇ ਬਾਵਜੂਦ ਵੀ ਲੋਕਾਂ ਦੇ ਮਸਲੇ ਹੱਲ ਹੁੰਦੇ ਨਜ਼ਰ ਨਹੀਂ ਆ ਰਹੇ। ਹਾਲਾਂਕਿ ਮੁੱਖ ਮੰਤਰੀ ਚੰਨੀ (CM Channi) ਵੱਲੋਂ ਕਈ ਤਰ੍ਹਾਂ ਦੇ ਦਾਅਵੇ ਤੇ ਵਾਅਦੇ ਕੀਤੇ ਗਏ ਹਨ। ਇਸ ਦੇ ਬਾਵਜੂਦ ਵੀ ਜ਼ੀਰਾ ਸਬ ਡਿਵੀਜ਼ਨ (Zira sub division) ਵਿੱਚ ਸਾਂਝੇ ਫੋਰਮ ਤੇ ਪੰਜਾਬ ਸੰਘਰਸ਼ ਤਾਲਮੇਲ ਕਮੇਟੀ (Punjab Sangharsh Coordination Committee and Joint Forum) ਵੱਲੋਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਮੁਖਤਿਆਰ ਸਿੰਘ ਬਰਾੜ ਨੇ ਕੀਤੀ।
ਇਸ ਮੌਕੇ ਆਗੂਆਂ ਵੱਲੋਂ ਆਪਣੇ-ਆਪਣੇ ਤਰਕ ਦਿੱਤੇ ਗਏ ਤੇ ਮੰਗਾਂ ਨਾ ਮੰਨਣ ਸਬੰਧੀ ਡਿਵੀਜ਼ਨ ਪੱਧਰ 'ਤੇ ਬੁਲਾਰਿਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਵਿੱਚ ਬਣਦਾ ਵਾਧਾ ਨਹੀਂ ਕੀਤਾ ਗਿਆ।
ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਆਉਣ 'ਤੇ ਧਰਨਿਆਂ ਦਾ ਦੌਰ ਫਿਰ ਸ਼ੁਰੂ ਸਰਕਾਰ ਨੇ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਉਸ ਵਿੱਚ 113% ਪ੍ਰਤੀਸ਼ਤ ਮਹਿੰਗਾਈ ਭੱਤਾ (113% inflation allowance) ਮੰਨ ਕੇ 15% ਦਾ ਵਾਅਦਾ ਕੀਤਾ ਗਿਆ ਹੈ, ਜਦਕਿ ਮੁਲਾਜ਼ਮਾਂ ਦੀ ਮੰਗ 125%ਪ੍ਰਤੀਸ਼ਤ ਮਹਿੰਗਾਈ ਭੱਤਾ (125% dearness allowance) ਮੰਨ ਕੇ 20%ਪ੍ਰਤੀਸ਼ਤ ਵਾਧੇ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਭੱਤਿਆਂ ਵਿੱਚ ਬਣਦਾ ਵਾਧਾ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ:'ਅਫਸਰਾਂ ਅੱਗੇ ਸਰਕਾਰ ਦੀ ਸ਼ਰਤ, ਅਕਾਲੀਆਂ ਨੂੰ ਕਰੋ ਅੰਦਰ'
ਸਰਕਾਰ ਵੱਲੋਂ ਜੋ ਭੱਤੇ ਦਿੱਤੇ ਗਏ ਉਨ੍ਹਾਂ ਦਾ ਬਕਾਇਆ ਦੇਣ ਤੋਂ ਵੀ ਇਨਕਾਰ ਕਰ ਰਹੀ ਹੈ, ਇਸ ਕਰ ਕੇ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ ਅਤੇ ਪੰਜਾਬ ਸਰਕਾਰ (Government of Punjab) ਦੀ ਅਰਥੀ ਫੂਕੀ ਗਈ ਅਤੇ ਚੇਤਾਵਨੀ ਦਿੱਤੀ ਗਈ ਕਿ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਪਟਿਆਲਾ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ ਤੇ ਸੰਘਰਸ਼ ਜਾਰੀ ਰਹੇਗਾ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।