ਫਿਰੋਜ਼ਪੁਰ: ਪੰਜਾਬ ਸਰਕਾਰ ਦੇ ਖ਼ਿਲਾਫ਼ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇੱਕ ਪਾਸੇ ਜਿੱਥੇ ਡਾਕਟਰਾਂ ਵੱਲੋਂ 6ਵੇਂ ਪੇਅ ਕਮਿਸ਼ਨ ਤਹਿਤ ਉਨ੍ਹਾਂ ਦੀਆਂ ਤਨਖਾਹਾਂ ਵਿੱਚੋਂ ਕਟੌਤੀ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਪੀ.ਐੱਸ.ਐੱਮ.ਐੱਸ.ਯੂ. ਦੇ ਮੁਲਾਜਮਾਂ ਵੱਲੋਂ 6ਵੇਂ ਪੇਅ ਕਮਿਸ਼ਨ ਨੂੰ ਲੈ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
PSMSU ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਪੀ.ਐੱਸ.ਐੱਮ.ਐੱਸ.ਯੂ. ਦੇ ਮੁਲਾਜਮਾਂ ਵੱਲੋਂ 6ਵੇਂ ਪੇਅ ਕਮਿਸ਼ਨ ਨੂੰ ਲੈ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਜਲਦ ਮੰਗਾਂ ਪੂਰੀਆਂ ਨਾ ਹੋਣ ‘ਤੇ ਪੰਜਾਬ ਸਰਕਾਰ ਨੂੰ ਵੱਡੇ ਸੰਘਰਸ਼ ਦੀ ਵੀ ਚਿੰਤਾਵਨੀ ਦਿੱਤੀ।
ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾ ਵੱਲ ਧਿਆਨ ਨਹੀਂ ਦਿੱਤਾ ਤਾਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੀ ਸਾਰੀ ਲੀਡਰਸ਼ਿਪ ਦੇ ਖ਼ਿਲਾਫ਼ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾਵੇਗਾ, ਤੇ ਲੋਕਾਂ ਨੂੰ ਕਾਂਗਰਸ ਨੂੰ ਵੋਟ ਦੇਣ ਤੋਂ ਰੋਕਿਆ ਜਾਵੇਗਾ।
ਉਨ੍ਹਾਂ ਨੇ ਕਿਹਾ, ਕਿ ਜਦੋਂ ਤੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਆਈ ਹੈ। ਉਦੋਂ ਤੋਂ ਹੀ ਪੰਜਾਬ ਦੇ ਸਾਰੇ ਵਿਭਾਗ ਧਰਨੇ ਦੇ ਰਹੇ ਹਨ। ਜਿਸ ਦਾ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ, ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਨਟ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਸਾਰੇ ਕੱਚੇ ਮੁਲਾਜ਼ਮਾਂ ਨਾਲ ਉਨ੍ਹਾਂ ਨੂੰ ਸਰਕਾਰ ਬਣਨ ‘ਤੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਪੱਕੇ ਕਰਨ ਦਾ ਵਾਅਦਾ ਕੀਤਾ ਸੀ। ਜੋ ਸਰਕਾਰ ਦੇ 4 ਸਾਲ ਬੀਤ ਜਾਣ ਤੋਂ ਬਾਅਦ ਵੀ ਪੂਰਾ ਨਹੀਂ ਹੋਇਆ।
ਇਹ ਵੀ ਪੜ੍ਹੋ:ਕੈਪਟਨ ਦੀ ਕੋਠੀ ਘੇਰਨ ਪਹੁੰਚੇ ਸਨ ਭਾਜਪਾ ਵਰਕਰਾਂ ਨੂੰ ਪੁਲਿਸ ਨੇ ਵਾਟਰ ਕੈਨਿਨ ਨਾਲ ਝੰਬੇ