ਫਿਰੋਜ਼ਪੁਰ :ਪੰਜਾਬ ਸਰਕਾਰ ਵੱਲੋਂ ਜੋ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਿੱਖਿਆ ਨੂੰ ਲੈ ਕੇ ਹਰ ਤਰ੍ਹਾਂ ਦੇ ਕਦਮ ਚੁੱਕੇ ਜਾਣਗੇ। ਇਸ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ ਕੀਤਾ ਗਿਆ ਅਤੇ ਉਹਨਾਂ ਵੱਲੋਂ ਸਤਲੁਜ ਦੇ ਨਾਲ ਲੱਗਦੇ ਤਿੰਨ ਪਾਸੇ ਅਤੇ ਇਕ ਪਾਸੇ ਪਾਕਿਸਤਾਨ ਦੀ ਸਰਹੱਦ ਦੇ ਵਿਚਾਲੇ ਪਿੰਡ ਕਾਲੂ ਵਾਲਾ ਸਕੂਲ ਵਿੱਚ ਪਹੁੰਚ ਕੇ ਬੱਚਿਆਂ ਨਾਲ ਗੱਲਬਾਤ ਕੀਤੀ ਗਈ। ਉਹਨਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਵੀ ਪੁੱਛਿਆ ਗਿਆ। ਇਸ ਮੌਕੇ ਸਿੱਖਿਆ ਮੰਤਰੀ ਨੇ ਕਿਹਾ ਕਿ ਮੇਰੇ ਵਲੋਂ ਇਹ ਇਹ ਭਰੋਸਾ ਹੈ ਕਿ ਪਹਿਲਾਂ ਦਰਿਆ ਦਾ ਪੁਲ ਬੰਨ੍ਹ ਕੇ ਤਿਆਰ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਉੱਥੋਂ ਦੀਆਂ ਮੁਸ਼ਕਿਲਾਂ ਵੀ ਦੇਖੀਆਂ।
ਇਸਦੀ ਹੋਰ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਜਾਗੋ ਪਿੰਡ ਕਾਲੂ ਵਾੜਾ ਜ਼ਿਲ੍ਹਾ ਫਿਰੋਜ਼ਪੁਰ ਵਿਚ ਪਹੁੰਚੇ ਹਨ ਤਾਂ ਓਥੋਂ ਦੇ ਸਕੂਲ ਦਾ ਦੌਰਾ ਵੀ ਕੀਤਾ ਗਿਆ। ਇਥੇ ਦੇ ਬੱਚਿਆਂ ਨੇ ਦੱਸਿਆ ਹੈ ਕਿ ਉਹਨਾਂ ਨੂੰ ਦਰਿਆ ਪਾਰ ਕਰਕੇ ਸਕੂਲ ਜਾਣਾ ਪੈਂਦਾ ਹੈ ਅਤੇ ਸਕੂਲ ਦਾ ਹੋਰ ਕੋਈ ਵੀ ਰਸਤਾ ਨਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਨਾਲ ਵਾਅਦੇ ਜ਼ਰੂਰ ਕਰਦੀਆਂ ਰਹੀਆਂ ਹਨ ਪਰ ਕਿਸੇ ਵੱਲੋਂ ਵੀ ਇਸ ਪਾਸੇ ਧਿਆਨ ਨਹੀਂ ਦਿੱਤਾ ਗਿਆ ਹੈ।