ਫਿਰੋਜ਼ਪੁਰ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜ਼ੀਰਾ ਵਿਖੇ ਕਰੀਬ 74.21 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 4 ਵੱਖ-ਵੱਖ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਪਿਛਲੇ ਪ੍ਰੋਗਰਾਮਾਂ ਦੌਰਾਨ ਹੁੰਦੇ ਵਿਰੋਧ ਨੂੰ ਦੇਖਦਿਆਂ ਹੋਇਆਂ ਰੈਲੀ ਸਥਾਨ ਉੱਤੇ ਹੀ ਰੱਖੇ ਨੀਂਹ ਪੱਥਰ ਰੱਖਿਆ ਗਿਆ ਹੈ।
ਇਰ ਰੈਲੀ ਦਰਮਿਆਨ ਵਿਸ਼ੇਸ਼ ਤੌਰ ਉੱਤੇ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕੁਲਬੀਰ ਸਿੰਘ ਜ਼ੀਰਾ ਉੱਤੇ ਤੰਜ ਕਸੇ ਹਨ। ਉਨ੍ਹਾਂ ਕੁਲਬੀਰ ਜੀਰਾ ਤੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਕਿਸੇ ਵੀ ਫਲੈਕਸ ਉੱਤੇ ਉਨ੍ਹਾਂ ਦੀ ਤਸਵੀਰ ਨਹੀਂ ਲਗਾਈ ਗਈ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਜ਼ੀਰਾ ਫੇਰੀ ਦੌਰਾਨ ਸਥਾਨਕ ਦਾਣਾ ਮੰਡੀ ਵਿੱਚ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਜਿੱਥੇ ਉਪ ਮੁੱਖਮੰਤਰੀ ਸੁਖਜਿੰਦਰ ਰੰਧਾਵਾ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਜਸਬੀਰ ਡਿੰਪਾ, ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਨਾਲ-ਨਾਲ ਵੱਖ-ਵੱਖ ਹਲਕਿਆਂ ਦੇ ਕਰੀਬ ਅੱਧੀ ਦਰਜਨ ਵਿਧਾਇਕ ਵੀ ਮੌਜੂਦ ਰਹੇ। ਇਸ ਇਸ ਮੌਕੇ ਸੀਐਮ ਚੰਨੀ ਨੇ ਰੈਲੀ ਸਥਾਨ ਉੱਪਰ ਹੀ ਚਾਰੋ ਨੀਂਹ ਪੱਥਰ ਰੱਖੇ। ਇੰਨ੍ਹਾਂ ਰੱਖੇ ਗਏ ਨੀਂਹ ਪੱਥਰਾਂ ਵਿੱਚ 50 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਸਿਵਲ ਹਸਪਤਾਲ ਜੋ ਕਿ ਪੰਜ ਏਕੜ ਜ਼ਮੀਨ ਵਿੱਚ ਬਣੇਗਾ। ਇਸ ਤੋਂ ਇਲਾਵਾ 5 ਕਰੋੜ 76 ਲੱਖ ਦੀ ਲਾਗਤ ਨਾਲ ਬਣਨ ਵਾਲੇ ਪ੍ਰਬੰਧਕੀ ਕੰਪਲੈਕਸ, ਮੱਖੂ ਵਿਖੇ ਸਵਾ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੱਸ ਸਟੈਂਡ ਤੋਂ ਇਲਾਵਾ 12 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸਰਕਾਰੀ ਆਈਟੀਆਈ ਦਾ ਨੀਂਹ ਪੱਥਰ ਰੱਖਿਆ।