ਪੰਜਾਬ

punjab

ETV Bharat / state

ਕੱਚੇ ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੈਟਮ

ਫਿਰੋਜ਼ਪੁਰ ਵਿਚ ਪੰਜਾਬ ਰੋਡਵੇਜ਼ (Punjab Roadways) ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੇ ਵੱਲੋਂ ਆਪਣੇ ਪੱਕੇ ਕਰਨ ਦੀ ਮੰਗ ਨੂੰ ਲੈਕੇ ਕੈਪਟਨ ਸਰਕਾਰ(Captain Sarkar) ਨੁੂੂੰ ਘੇਰਨ ਦੀ ਰਣਨੀਤੀ ਘੜੀ ਗਈ ਹੈ।ਉਨ੍ਹਾਂ ਦੇ ਵੱਲੋਂ ਸਰਕਾਰ ਨੂੰ ਚਿਤਾਵਨੀ(Warns the government) ਦਿੱਤੀ ਗਈ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ 29 ਜੂਨ ਨੂੰ ਪਟਿਆਲਾ ਵਿਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਕੱਚੇ ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੈਟਮ
ਕੱਚੇ ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੈਟਮ

By

Published : Jun 16, 2021, 10:17 PM IST

ਫਿਰੋਜ਼ਪੁਰ:ਪੰਜਾਬ ਰੋਡਵੇਜ਼ (Punjab Roadways) ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਵੱਲੋਂ ਤਿੰਨ ਰੋਜ਼ਾ ਹੜਤਾਲ ਜਾਰੀ ਰਹੇਗੀ ਅਤੇ 29 ਜੂਨ ਨੂੰ ਪਟਿਆਲਾ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਮੌਕੇ ਮੁਲਾਜ਼ਮ ਰੇਸ਼ਮ ਸਿੰਘ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਫ਼ਰੀ ਸਫ਼ਰ ਦੇ ਫੈਸਲੇ ਨਾਲ ਪੰਜਾਬ ਸਰਕਾਰ ਨੂੰ ਬਹੁਤ ਵੱਡਾ ਘਾਟਾ ਪੈ ਰਿਹਾ ਹੈ।

ਕੱਚੇ ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੈਟਮ

ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਸਿੱਧੀ ਭਰਤੀ ਕਰੇ ਤਾਂ ਉਸ ਜੀਐੱਸਟੀ ਦੇ ਪੈਸੇ ਨਾਲ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਧਾ ਕੇ ਦਿੱਤੀਆਂ ਜਾ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੀ 29 ਜੂਨ ਨੂੰ ਪਟਿਆਲਾ ਵਿਖੇ ਵੱਡਾ ਪ੍ਰਦਰਸ਼ਨ ਹੋਵੇਗਾ।

ਮੁਲਾਜ਼ਮ ਰੇਸ਼ਮ ਸਿੰਘ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ(Captain Sarkar) ਸਾਡੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ 29 ਜੂਨ ਨੂੰ ਪਟਿਆਲਾ ਵਿਖੇ ਵੱਡਾ ਰੋਸ ਪ੍ਰਦਰਸ਼ਨ ਕਰਾਂਗੇ।

ਇਹ ਵੀ ਪੜੋ:ਹੱਕੀ ਮੰਗਾਂ ਲਈ ਕੱਚੇ ਅਧਿਆਪਕਾਂ ਨੇ PSEB ਦਾ ਘਿਰਾਓ ਕਰ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ

ABOUT THE AUTHOR

...view details