ਫਿਰੋਜ਼ਪੁਰ:ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਅੱਜ ਡੀਐਸਪੀ ਦਫ਼ਤਰ ਜ਼ੀਰਾ ਵਿਖੇ ਘਿਰਾਓ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜ਼ਿਲ੍ਹਾਂ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਦਰਅਸਲ ਇਹ ਰੋਸ ਪ੍ਰਦਰਸ਼ਨ ਦੋ ਧਿਰਾਂ ਵਿਚਾਲੇ ਹੋਏ ਆਪਸੀ ਝਗੜੇ ਦੌਰਾਨ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਨੂੰ ਲੈ ਕੇ ਕੀਤਾ ਗਿਆ।
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਜ਼ੀਰਾ ਡੀਐਸਪੀ ਦਫ਼ਤਰ ਘੇਰਿਆ - ਗਰੀਬ ਪਰਿਵਾਰ 'ਤੇ ਹਮਲਾ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਅੱਜ ਡੀਐਸਪੀ ਦਫ਼ਤਰ ਜ਼ੀਰਾ ਵਿਖੇ ਘਿਰਾਓ ਕੀਤਾ। ਇਹ ਰੋਸ ਪ੍ਰਦਰਸ਼ਨ ਦੋ ਧਿਰਾਂ ਵਿਚਾਲੇ ਹੋਏ ਆਪਸੀ ਝਗੜੇ ਦੌਰਾਨ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਨੂੰ ਲੈ ਕੇ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਗਿਆਨ ਸਿੰਘ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਇੱਕ ਸਿਆਸੀ ਪਹੁੰਚ ਰੱਖਣ ਵਾਲੇ ਪਰਿਵਾਰ ਨੇ ਇੱਕ ਗਰੀਬ ਪਰਿਵਾਰ 'ਤੇ ਹਮਲਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਪੁਲਿਸ ਨੇ ਇੱਕ ਦੋਸ਼ੀ ਦਾ ਨਾਂਅ ਨਹੀਂ ਸ਼ਾਮਲ ਨਹੀਂ ਕੀਤਾ ਤੇ ਨਾਮਜ਼ਦ ਕੀਤੇ ਲੋਕਾਂ ਦੇ ਖਿਲਾਫ ਮਾਮਲਾ ਤਾਂ ਦਰਜ ਕੀਤਾ ਗਿਆ, ਪਰ ਉਨ੍ਹਾਂ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਉਸ ਮਗਰੋਂ ਲਗਾਤਾਰ ਮਾਮਲੇ ਦੇ ਮੁਖ ਗਵਾਹਾਂ 'ਤੇ ਹਮਲੇ ਹੋ ਰਹੇ ਹਨ, ਜੋ ਕਿ ਪੁਲਿਸ ਦੀ ਢਿੱਲੀ ਕਾਰਵਾਈ ਦਾ ਨਤੀਜਾ ਹੈ। ਉਨ੍ਹਾਂ ਮੰਗ ਕਿ ਕੀਤੀ ਕਿ ਹਮਲੇ ਦੇ ਮੁਲਜ਼ਮਾਂ ਖਿਲਾਫ ਜਲਦ ਤੋਂ ਜਲਦ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇ।
ਇਸ ਸਬੰਧੀ ਜਦੋਂ ਡੀਐਸਪੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕ੍ਰਾਂਤਕਾਰੀ ਯੂਨੀਅਨ ਦੇ ਆਗੂਆਂ ਨੇ ਉਨ੍ਹਾਂ ਨਾਲ ਮੁਲਾਕਾਤ ਕਰ ਆਪਣੀ ਸਮੱਸਿਆ ਦੱਸੀ ਹੈ। ਇਸ ਮਾਮਲੇ 'ਚ ਥਾਣਾ ਜ਼ੀਰਾ ਵਿਖੇ 4 ਲੋਕਾਂ 'ਤੇ ਆਈਪੀਸੀ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀਐਸਪੀ ਨੇ ਦੱਸਿਆ ਕਿ ਉਨ੍ਹਾਂ ਸਬੰਧਤ ਥਾਣੇ ਦੇ ਐਸਐਚਓ ਨਾਲ ਇਸ ਸਬੰਧੀ ਗੱਲਬਾਤ ਕੀਤੀ ਹੈ। ਉਨ੍ਹਾਂ ਜਲਦ ਹੀ ਪੀੜਤ ਪਰਿਵਾਰ ਨੂੰ ਇਨਸਾਫ ਦਵਾਉਣ ਦਾ ਭਰੋਸਾ ਦਿੱਤਾ।