ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਰਾਈਸ ਇੰਡਸਟਰੀ ਐਸੋਸੀਏਸ਼ਨ ( Rice association ) ਦੀ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ( Rice association ) ਦੇ ਪ੍ਰਧਾਨ ਭਾਰਤ ਭੂਸ਼ਨ ਬਿੰਟਾ ਸ਼ਾਮਲ ਹੋਏ। ਉਹਨਾਂ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਵੇਂ ਲਾਗੂ ਕੀਤੇ ਜਾ ਰਹੇ ਮਾਪਦੰਡਾਂ ਦੀ ਪੁਰਜੋਰ ਨਿੰਦਾ ਕੀਤੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ 9 ਮਹੀਨੇ ਤੋਂ ਦਿੱਲੀ ਬੈਠੇ ਕਿਸਾਨਾਂ ਦੇ ਸੰਘਰਸ਼ ਦਾ ਬਦਲਾ ਲੈਣ ਲਈ ਇਹ ਸਭ ਕੀਤਾ ਜਾ ਰਿਹਾ ਹੈ।
ਜਾਣੋਂ ਕਿਉਂ ਕੀਤੀ ਜਾ ਰਹਿ ਹੈ ਰਾਈਸ ਇੰਡਸਟਰੀ ਵੱਲੋਂ ਕੇਂਦਰ ਸਰਕਾਰ ਦੀ ਨਿੰਦਾ
ਫਿਰੋਜ਼ਪੁਰ ਰਾਈਸ ਇੰਡਸਟਰੀ ਐਸੋਸੀਏਸ਼ਨ ( Rice association ) ਕੇਂਦਰ ਸਰਕਾਰ ਦੇ ਨਵੇਂ ਮਾਪਦੰਡਾਂ ਤੇ ਮਾਰੂ ਨੀਤੀਆਂ ਦਾ ਸ਼ੈਲਰ ਉਦਯੋਗ ਡਟ ਕੇ ਵਿਰੋਧ ਕਰੇਗਾ।
ਉਹਨਾਂ ਕਿਹਾ ਜੇਕਰ ਨਵੇਂ ਮਾਪਦੰਡ ਲਾਗੂ ਹੋ ਜਾਣ ਤਾਂ ਪੰਜਾਬ ਦੇ ਬਾਰਡਰ ਜ਼ਿਲ੍ਹੇ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਦੀ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗ ਜਾਣਗੇ। ਝੋਨੇ ਦੀ ਖਰੀਦ ਨਾ ਹੋਣ ਕਾਰਨ ਜਿੱਥੇ ਕਿਸਾਨ ਮੰਡੀਆ ਵਿੱਚ ਰੁਲਣ ਨੂੰ ਮਜਬੂਰ ਹੋਣਗੇ। ਉਥੇ ਹੀ ਪੰਜਾਬ ਵਿੱਚ ਕਿਸਾਨ ਅੰਦੋਲਨ ਕੋਈ ਨਵਾਂ ਰੂਪ ਲੈ ਸਕਦਾ ਹੈ।
ਜਿਸ ਨਾਲ ਪੰਜਾਬ ਵਿੱਚ ਲਾ-ਆਰਡਰ ਦੀ ਸਥਿਤੀ ਵਿਗੜ ਸਕਦੀ ਹੈ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੁਰਾਕ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਬੇਨਤੀ ਕੀਤੀ ਹੈ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਕੇਂਦਰ ਸਰਕਾਰ ਕੋਲ ਉਠਾਵੇ ਤਾਂ ਜੋ ਆਉਣ ਵਾਲੀ ਝੋਨੇ ਦੀ ਫਸਲ ਦੀ ਖਰੀਦ ਸੰਚਾਰੂ ਰੂਪ ਵਿੱਚ ਹੋ ਸਕੇ।
ਇਹ ਵੀ ਪੜ੍ਹੋ :- ਕਰਨਾਲ ’ਚ ਕਿਸਾਨਾਂ ਦੀ ਮਹਾਪੰਚਾਇਤ, ਜਾਣੋ ਦਿੱਲੀ-ਚੰਡੀਗੜ੍ਹ ਹਾਈਵੇ ’ਤੇ ਟ੍ਰੈਫਿਕ ਦਾ ਕੀ ਹੈ ਹਾਲ