ਫ਼ਿਰੋਜ਼ਪੁਰ: ਪੰਜਾਬ ਭਰ ਦੀ ਰਾਜਨੀਤੀ ਵਿੱਚ ਆਪਣਾ ਨਾਮ ਕਮਾ ਚੁੱਕੇ ਜੱਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਦੇ ਦੇਹਾਂਤ ਉਪਰੰਤ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਇਸੇ ਤਰ੍ਹਾਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਡਾ ਮੋਹਨ ਸਿੰਘ ਲਾਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਦੁੱਖ ਸਾਂਝਾ ਕਰਨ ਵਾਸਤੇ ਪਹੁੰਚੇ।
ਧਰਮਸੋਤ ਤੇ ਬਾਜਵਾ ਵੱਲੋਂ ਵਿਧਾਇਕ ਜ਼ੀਰਾ ਨਾਲ ਦੁੱਖ ਦਾ ਪ੍ਰਗਟਾਵਾ - ਇੰਦਰਜੀਤ ਸਿੰਘ ਜ਼ੀਰਾ
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇੰਦਰਜੀਤ ਸਿੰਘ ਜ਼ੀਰਾ ਦੇ ਦੇਹਾਂਤ ਉਪਰੰਤ ਵਿਧਾਇਕ ਜ਼ੀਰਾ ਨਾਲ ਦੁੱਖ ਕੀਤਾ ਸਾਂਝਾ
ਸਾਧੂ ਸਿੰਘ ਧਰਮਸੋਤ ਤੇ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਕੀਤਾ ਦੁੱਖ ਸਾਂਝਾ
ਇਸ ਮੌਕੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ਕਿ ਜੱਥੇਦਾਰ ਇੰਦਰਜੀਤ ਸਿੰਘ ਜ਼ੀਰਾ ਇੱਕ ਨਿਡਰ ਤੇ ਸੱਚੇ ਸੁੱਚੇ ਇਨਸਾਨ ਸਨ। ਜੋ ਆਪਣੇ ਵਰਕਰਾਂ ਨਾਲ ਬਹੁਤ ਪਿਆਰ ਕਰਦੇ ਸਨ। ਉਨ੍ਹਾਂ ਦੇ ਜਾਣ ਨਾਲ ਜਿੱਥੇ ਇਲਾਕੇ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਥੇ ਕਾਂਗਰਸ ਪਾਰਟੀ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ।