ਫਿਰੋਜ਼ਪੁਰ: ਸੂਬੇ ਅੰਦਰ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਮੋਬਾਈਲ ਫੋਨਾਂ ਦੀ ਬਰਾਮਦਗੀ ਦੀ ਕਾਰਵਾਈ ਲਗਾਤਾਰ ਜਾਰੀ ਹੈ। ਕੇਂਦਰੀ ਜੇਲ 'ਚ ਤਲਾਸ਼ੀ ਦੌਰਾਨ ਜੇਲ੍ਹ 'ਚੋਂ 7 ਮੋਬਾਇਲ ਫੋਨ ਅਤੇ 10 ਸਿਗਰਟ ਦੇ ਡੱਬੇ, 4 ਡਾਟਾ ਕੇਬਲ ਅਣਪਛਾਤੇ ਵਿਅਕਤੀਆਂ ਵਲੋਂ ਬਾਹਰੋਂ ਪੈਕੇਟ (mobile phones recover from Central Jail Ferozepur) ਬਣਾ ਕੇ ਜੇਲ ਦੇ ਅੰਦਰ ਸੁੱਟੇ ਗਏ ਸਨ, ਜੋ ਕਿ ਬਰਾਮਦ ਕੀਤੇ ਗਏ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਦੀ ਕੇਂਦਰੀ ਜੇਲ੍ਹ ਚੋਂ 9 ਮੋਬਾਈਲ ਫੋਨ ਬਰਾਮਦ ਹੋਣ ਦੇ ਨਾਲ-ਨਾਲ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ।
ਅਣਪਛਾਤਿਆਂ ਵਿਰੁੱਧ ਪੁਲਿਸ ਨੇ ਮਾਮਲਾ ਦਰਜ ਕੀਤਾ: ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਕੀਤਾ ਬਰਾਮਦ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਥਾਣਾ ਸਿਟੀ ਦੇ ਐਸ.ਐਚ.ਓ ਨੇ ਦੱਸਿਆ ਕਿ ਜੇਲ ਅੰਦਰ ਸੁੱਟੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਉਸ ਨੇ ਦੱਸਿਆ ਕਿ ਜਿਨ੍ਹਾਂ ਵੱਲੋਂ ਮੋਬਾਈਲ ਫੋਨ ਕੰਪਨੀ ਤੋਂ ਖਰੀਦੇ ਗਏ ਹਨ, ਜਿਨ੍ਹਾਂ ਲੋਕਾਂ ਨੇ ਇਹ ਮੋਬਾਇਲ ਖ਼ਰੀਦੇ ਹਨ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਦਰਜ ਕੀਤੇ ਗਏ ਕੇਸ 'ਚ ਉਕਤ ਵਿਅਕਤੀਆਂ ਦੇ ਨਾਮ ਦੱਸੇ ਜਾ ਰਹੇ ਹਨ।