ਪੰਜਾਬ

punjab

ETV Bharat / state

ਸ਼੍ਰੋਮਣੀ ਅਕਾਲੀ ਦਲ ਨੇ ਸੜਕ ਉੱਤੇ ਹੀ ਲਾਇਆ ਧਰਨਾ - punjab con

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਹਾਜ਼ਰੀ ਵਿੱਚ ਫ਼ਾਰਮ ਭਰਨ ਪਹੁੰਚੇ ਤਾਂ ਪੁਲਿਸ ਪ੍ਰਸ਼ਾਸਨ ਦੁਆਰਾ ਉਨ੍ਹਾਂ ਨੂੰ ਰਿਟਰਨਿੰਗ ਸੈਂਟਰ ਤੋਂ ਕਰੀਬ ਅੱਧਾ ਕਿਲੋਮੀਟਰ ਪਹਿਲਾਂ ਹੀ ਰੋਕ ਲਿਆ ਗਿਆ।

ਸ਼੍ਰੋਮਣੀ ਅਕਾਲੀ ਦਲ ਨੇ ਸੜਕ ਉੱਤੇ ਹੀ ਲਾਇਆ ਧਰਨਾ
ਸ਼੍ਰੋਮਣੀ ਅਕਾਲੀ ਦਲ ਨੇ ਸੜਕ ਉੱਤੇ ਹੀ ਲਾਇਆ ਧਰਨਾ

By

Published : Feb 8, 2021, 4:34 PM IST

ਫਿਰੋਜ਼ਪੁਰ :14 ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਤਹਿਤ ਪੂਰੇ ਪੰਜਾਬ ਵਿੱਚ ਨੌਮੀਨੇਸ਼ਨ ਫਾਰਮ ਭਰੇ ਜਾ ਰਹੇ ਹਨ, ਜਿਸ ਤਹਿਤ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿੱਚ ਵੀ ਨੌਮੀਨੇਸ਼ਨ ਫਾਰਮ ਭਰਨ ਦਾ ਕੰਮ ਚੱਲ ਰਿਹਾ ਸੀ। ਇਸ ਦੇ ਤਹਿਤ ਕਾਂਗਰਸੀ ਵਰਕਰਾਂ ਦਾ ਜਮਘਟ ਨਗਰ ਕੌਂਸਲ ਦਫ਼ਤਰ ਅੱਗੇ ਸਵੇਰ ਤੋਂ ਹੀ ਇਕੱਠਾ ਹੋਇਆ ਸੀ। ਆਜ਼ਾਦ ਉਮੀਦਵਾਰਾਂ ਦਾ ਕਹਿਣਾ ਹੈ ਕਿ ਕਾਂਗਰਸ ਵਰਕਰਾਂ ਨੇ ਉਨ੍ਹਾਂ ਦੀਆਂ ਵੀ ਫਾਈਲਾਂ ਖੋਹੀਆਂ ਜਿਸ ਨਾਲ ਉਹ ਚੋਣਾਂ ਨਾ ਲੜ ਸਕਣ।

ਜਦ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਹਾਜ਼ਰੀ ਵਿੱਚ ਫ਼ਾਰਮ ਭਰਨ ਪਹੁੰਚੇ ਤਾਂ ਪੁਲਿਸ ਪ੍ਰਸ਼ਾਸਨ ਦੁਆਰਾ ਉਨ੍ਹਾਂ ਨੂੰ ਰਿਟਰਨਿੰਗ ਸੈਂਟਰ ਤੋਂ ਕਰੀਬ ਅੱਧਾ ਕਿਲੋਮੀਟਰ ਪਹਿਲਾਂ ਹੀ ਰੋਕ ਲਿਆ ਗਿਆ। ਪੁਲਿਸ ਇਸ ਦੇ ਰਵੀਏ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਉੱਥੇ ਹੀ ਸੜਕ ਉਪਰ ਧਰਨਾ ਲਗਾ ਦਿੱਤਾ ਗਿਆ ਹੈ। ਅਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ABOUT THE AUTHOR

...view details