ਫਿਰੋਜ਼ਪੁਰ: ਮਾਲਵਾ ਖੇਤਰ ਦੇ ਪ੍ਰਵਾਸੀ ਮਜਦੂਰਾਂ ਨੂੰ ਰਾਹਤ ਪ੍ਰਦਾਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਤੋਂ ਪਹਿਲੀ ਸ਼੍ਰਮਿਕ ਟ੍ਰੇਨ ਦਾ ਪ੍ਰਬੰਧ ਕੀਤਾ ਗਿਆ, ਜੋ ਕਿ ਵੀਰਵਾਰ ਸ਼ਾਮ ਨੂੰ 1188 ਮੁਸਾਫਰਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ਲਈ ਰਵਾਨਾ ਹੋਈ।
ਖ਼ਾਸ ਗੱਲ ਇਹ ਹੈ ਕਿ ਇਸ ਟ੍ਰੇਨ ਦੇ ਸੰਚਾਲਨ ਦਾ ਸਾਰਾ ਖਰਚ 6 ਲੱਖ ਰੁਪਏ ਪੰਜਾਬ ਸਰਕਾਰ ਵੱਲੋਂ ਚੁਕਿਆ ਗਿਆ ਹੈ। ਇਸ ਤੋਂ ਇਲਾਵਾ ਬਾਕੀ ਸ਼੍ਰਮਿਕ ਟ੍ਰੇਨਾਂ ਦਾ ਖਰਚ ਵੀ ਪੰਜਾਬ ਸਰਕਾਰ ਚੁੱਕੇਗੀ। ਪਹਿਲੀ ਸ਼ਰਮਿਕ ਟ੍ਰੇਨ ਫਿਰੋਜਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਡੀਆਰਏਮ ਰਾਜੇਸ਼ ਅੱਗਰਵਾਲ ਦੀ ਨਿਗਰਾਨੀ ਵਿੱਚ ਰਵਾਨਾ ਹੋਈ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਲਵਾ ਖੇਤਰ ਵਿੱਚ ਫਸੇ ਹਜ਼ਾਰਾਂ ਪ੍ਰਵਾਸੀ ਮਜਦੂਰਾਂ ਲਈ ਇਸ ਟ੍ਰੇਨ ਦਾ ਪ੍ਰਬੰਧ ਕਰਨਾ ਰਾਹਤ ਭਰਿਆ ਕਦਮ ਹੈ।