ਕਰੋੜਾਂ ਦੀ ਹੈਰੋਇਨ ਸਣੇ ਦੋ ਤਸਕਰ ਕਾਬੂ - news punjabi
ਫਿਰੋਜ਼ਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ। ਜਿਲ੍ਹਾ ਪੁਲਿਸ ਨੇ ਲੁੱਟ-ਖੋਹ ਅਤੇ ਨਸ਼ਾ ਤਸਕਰ ਕਾਬੂ ਕਰ ਕਰੋੜਾਂ ਦੀ ਹੈਰੋਇਨ ਅਤੇ 4 ਕਾਰਾਂ ਬਰਾਮਦ ਕੀਤੀਆਂ। ਮੁਲਜ਼ਮਾਂ ਵਿਰੁੱਧ ਪਹਿਲਾਂ ਵੀ ਕਈ ਮੁਕਦਮੇ ਦਰਜ਼ ਸਨ।
ਲੁੱਟ-ਖੋਹ ਗਿਰੋਹ ਦੇ ਮੈਂਬਰ
ਫ਼ਿਰੋਜ਼ਪੁਰ: ਜਿਲ੍ਹਾ ਪੁਲਿਸ ਨੇ ਲੁਟਾਂ-ਖੋਹਾਂ ਅਤੇ ਹੈਰੋਇਨ ਦੀ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਗਿਰੋਹ ਦੇ 2 ਮੈਂਬਰ ਪੁਲਿਸ ਅੜਿੱਕੇ ਚੜ੍ਹੇ ਹਨ। ਪੁਲਿਸ ਨੇ ਗ੍ਰਿਫਤਾਰ ਕੀਤੇ ਮੁਲਜਮਾਂ ਤੋਂ 4 ਕਾਰਾਂ ਅਤੇ 270 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਮੁਤਾਬਕ ਹੈਰੋਇਨ ਦੀ ਕੀਮਤ 1 ਕਰੋੜ 30 ਲੱਖ ਰੁਪਏ ਦੇ ਕਰੀਬ ਹੈ। ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਐੱਸਐੱਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਗਿਰੋਹ ਦੇ ਸਰਗਨਾ ਗੁਰਵਿੰਦਰ ਸਿੰਘ ਉਰਫ਼ ਗੁਰੀ ਨੂੰ ਪਿੰਡ ਰੁਕਣ ਸਾਹ ਤੋਂ ਕਾਬੂ ਕੀਤਾ ਗਿਆ ਹੈ ਅਤੇ ਮੁਲਜ਼ਮ ਤੋਂ 270 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।