ਫਿਰੋਜ਼ਪੁਰ:ਫਿਊਲ ਪ੍ਰਚੇਜ਼ ਅਫਸਰ ਬਿੱਕਰ ਸਿੰਘ ਨੇ ਦੱਸਿਆ ਕਿ ਮੈਸੇਜ ਸੁਖਬੀਰ ਐਗਰੋ ਐਨਰਜੀ ਲਿਮਟਿਡ ਕੰਪਨੀ ਦੀ ਪਰਾਲੀ ਦਾ ਡੰਪ ਜੋ ਤਲਵੰਡੀ ਭਾਈ ਨਜ਼ਦੀਕ ਪਿੰਡ ਕਾਲੀਏਵਾਲਾ ਵਿੱਚ ਬਣਿਆ ਹੋਇਆ ਹੈ, ਜਿਸ ਡੰਪ ਉੱਪਰੋਂ ਮੋਟਰਾਂ ਵਾਲੀ ਬਿਜਲੀ ਦੀਆਂ ਤਾਰਾਂ ਲੰਘਦੀਆਂ ਹਨ। ਜਿਨ੍ਹਾਂ ਵਿੱਚ ਅਚਾਨਕ ਗਰਮੀ ਹੋਣ ਕਾਰਨ ਸ਼ਾਰਟ ਸਰਕਟ ਹੋ ਗਿਆ ਤੇ ਪਰਾਲੀ ਨੂੰ ਅੱਗ ਲੱਗ ਗਈ।
ਸ਼ਾਰਟ ਸਰਕਟ ਨਾਲ ਪਰਾਲੀ ਦੇ ਡੰਪ ਨੂੰ ਲੱਗੀ ਅੱਗ ਜਿਸ ਕਾਰਨ ਇੱਕਾ ਦੁੱਕਾ ਟਰਾਲੇ ਜੋ ਨਜ਼ਦੀਕ ਖੜ੍ਹੇ ਸੀ, ਅੱਗ ਦੀ ਚਪੇਟ ਵਿੱਚ ਆ ਗਏ, ਤੇ ਨਾਲ ਲੱਗਦੀਆਂ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਮੂੰਗੀ ਦੀ ਫ਼ਸਲ ਤੇ ਹੋਰ ਫਸਲ ਦਾ ਵੀ ਨੁਕਸਾਨ ਹੋਇਆ ਹੈ। ਜਿਸ ਨੂੰ ਫਿਓਲ ਪ੍ਰਚੇਜ਼ ਅਫਸਰ ਬਿੱਕਰ ਸਿੰਘ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ, ਕਿ ਕੰਪਨੀ ਦੇ ਮਾਲਕਾਂ ਨਾਲ ਮਿਲ ਕੇ ਹੱਲ ਕਰਵਾ ਦਿੱਤਾ ਜਾਵੇਗਾ
ਇਸ ਮੌਕੇ ਉਨ੍ਹਾਂ ਦੱਸਿਆ, ਕਿ ਅੱਗ ਲੱਗਣ ਉਪਰੰਤ ਨਜ਼ਦੀਕ ਦੇ ਜ਼ਿਲ੍ਹਿਆਂ ਵਿੱਚੋਂ ਫਾਇਰ ਬ੍ਰਿਗੇਡ ਮੰਗਵਾਈ ਗਈ, ਤਾਂ ਜੋ ਅੱਗ ‘ਤੇ ਕਾਬੂ ਪਾਇਆ ਜਾ ਸਕੇ, ਪਰ ਅੱਗ ਜ਼ਿਆਦਾ ਤੇਜ਼ ਹੋਣ ਕਰਕੇ ਫਾਇਰ ਬ੍ਰਿਗੇਡ ਅੱਗ ‘ਤੇ ਕਾਬੂ ਪਾਉਣ ਵਿੱਚ ਅਸਫਲ ਰਹੇ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ, ਕਿ ਅੱਗ ‘ਤੇ ਕਾਬੂ ਪਾਉਣ ਵਿੱਚ 15 ਦਿਨਾਂ ਤੱਕ ਦਾ ਸਮਾਂ ਲੱਗ ਸਕਦਾ ਹੈ। ਹਾਲਾਕਿ ਇਸ ਹਾਦਸੇ ਵਿੱਚ ਕਿਸੇ ਵੀ ਪ੍ਰਕਾਰ ਦੇ ਕੋਈ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਕੰਪਨੀ ਦੇ ਅਧਿਕਾਰੀਆਂ ਦਾ ਕਹਿਣਾ ਹੈ। ਕਿ ਡੰਪ ਵਿੱਚ ਕਿਸਾਨਾਂ ਦਾ ਹੋਣ ਵਾਲੇ ਨੁਕਸਾਨ ਦਾ ਮੁਆਵਜੇ ਬਾਰੇ ਕੰਪਨੀ ਦੇ ਵੱਡੇ ਅਫਸਰਾਂ ਨਾਲ ਗੱਲ ਕਰਕੇ ਕੋਈ ਨਾ ਕੋਈ ਹੱਲ ਜਰੂਰ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ:ਜੰਮੂ ਹਵਾਈ ਅੱਡੇ ਦੇ ਤਕਨੀਕੀ ਖੇਤਰ 'ਚ ਹੋਏ 2 ਵੱਡੇ ਬਲਾਸਟ