ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਦੇ ਮਨੋਹਰ ਲਾਲ ਮੈਮੋਰੀਅਲ ਸਕੂਲ ਦੀ 100ਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੇ ਮਾਮਲੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ISI ਲਈ ਆਪਣੀ ਬਿਆਨਬਾਜ਼ੀ ਤੇ 12 ਨਵੰਬਰ ਤਕ ਆਪਣੀ ਜ਼ੁਬਾਨ ਬੰਦ ਰੱਖਣ।
ਕਰਤਾਰਪੁਰ ਲਾਂਘੇ ਨੂੰ ਲੈ ਕੇ 12 ਨਵੰਬਰ ਤੱਕ ਕੈਪਟਨ ਆਪਣੀ ਜ਼ੁਬਾਨ ਬੰਦ ਰੱਖਣ- ਸੁਖਬੀਰ ਬਾਦਲ - ISI
ਫ਼ਿਰੋਜ਼ਪੁਰ ਦੇ ਮਨੋਹਰ ਲਾਲ ਮੈਮੋਰੀਅਲ ਸਕੂਲ ਦੀ 100ਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੇ ਮਾਮਲੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ISI ਲਈ ਆਪਣੀ ਬਿਆਨਬਾਜ਼ੀ ਤੇ 12 ਨਵੰਬਰ ਤਕ ਆਪਣੀ ਜ਼ੁਬਾਨ ਬੰਦ ਰੱਖਣ।
ਫ਼ੋਟੋ
ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਆਪਣੀ 12 ਨਵੰਬਰ ਤੱਕ ਫ਼ਾਲਤੂ ਬਿਆਨਬਾਜ਼ੀ ਬੰਦ ਰੱਖਣ ਤਾਂ ਕਿ ਕਰਤਾਰਪੁਰ ਲਾਂਘੇ ਦੇ ਖੁਲ੍ਹਣ ਵਿੱਚ ਕੋਈ ਰੁਕਾਵਟ ਨਾ ਪਵੇ। ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਏ ਗਏ ਧਾਰਮਿਕ ਗੀਤ ਬਾਰੇ ਬੋਲਦਿਆਂ ਕਿਹਾ ਕਿ ਉਸ ਗੀਤ ਵਿੱਚ ਸਾਰੇ ਕਾਂਗਰਸੀ ਰਾਹੁਲ ਗਾਂਧੀ ਦੇ ਅੱਗੇ ਆਪਣਾ ਸਿਰ ਨਿਵਾ ਰਹੇ ਹਨ। ਫਿਰੋਜ਼ਪੁਰ ਦੇ ਵਿਕਾਸ ਦੇ ਮੁਦੇ 'ਤੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਉਹ 2022 ਤੱਕ ਫਿਰੋਜ਼ਪੁਰ ਦੀ ਨੁਹਾਰ ਬਦਲ ਦੇਣਗੇ।