ਪੰਜਾਬ

punjab

ETV Bharat / state

ਬਿਜਲੀ ਵਿਭਾਗ ਵੱਲੋਂ ਬਿੱਲ ਦੀ ਰਿਕਵਰੀ ਕਰਨ ਆਏ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਦੀ - ਬਿਜਲੀ ਕੁਨੈਕਸ਼ਨ ਵੀ ਕੱਟੇ ਜਾ ਰਹੇ ਹਨ

ਜਿਨ੍ਹਾਂ ਲੋਕਾਂ ਵਲੋਂ ਬਿੱਲ ਨਹੀਂ ਭਰੇ ਗਏ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਵੀ ਕੱਟੇ ਜਾ ਰਹੇ ਹਨ। ਇਸੇ ਕੜੀ ਤਹਿਤ ਸ਼ਨੀਵਾਰ ਨੂੰ ਪਾਵਰਕੌਮ ਦੇ ਮੁਲਾਜ਼ਮ ਅਧਿਕਾਰੀਆਂ ਸਮੇਤ ਪਿੰਡ ਚੱਕ ਸ਼ਿਗਾਰ ਗਾਹ ਪਹੁੰਚੇ ਜਿੱਥੇ ਬਿਜਲੀ ਕੁਨੈਕਸ਼ਨ ਕੱਟੇ ਜਾਣ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਬਿਜਲੀ ਮੁਲਾਜ਼ਮਾਂ ਵਿੱਚ ਝੜਪ ਹੋ ਗਈ।

The employee who came to recover the bill from the power department was taken hostage by the villagers
ਬਿਜਲੀ ਵਿਭਾਗ ਵੱਲੋਂ ਬਿੱਲ ਦੀ ਰਿਕਵਰੀ ਕਰਨ ਆਏ ਮੁਲਾਜ਼ਮਾ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ

By

Published : May 22, 2022, 7:20 AM IST

ਫ਼ੀਰੋਜ਼ਪੁਰ :ਪੰਜਾਬ ਵਿੱਚ "ਆਮ ਆਦਮੀ ਪਾਰਟੀ" ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਦੇ ਤਹਿਤ ਪਾਵਰਕੌਮ ਗੁਰੂਹਰਸਹਾਏ ਵੱਲੋਂ ਵੀ ਡਿਫਾਲਟਰ ਹੋਏ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ। ਜਿਨ੍ਹਾਂ ਲੋਕਾਂ ਵਲੋਂ ਬਿੱਲ ਨਹੀਂ ਭਰੇ ਗਏ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਵੀ ਕੱਟੇ ਜਾ ਰਹੇ ਹਨ। ਇਸ ਕੜੀ ਤਹਿਤ ਸ਼ਨੀਵਾਰ ਨੂੰ ਪਾਵਰਕੌਮ ਦੇ ਮੁਲਾਜ਼ਮ ਅਧਿਕਾਰੀਆਂ ਸਮੇਤ ਪਿੰਡ ਚੱਕ ਸ਼ਿਗਾਰ ਗਾਹ ਪਹੁੰਚੇ ਜਿੱਥੇ ਬਿਜਲੀ ਕੁਨੈਕਸ਼ਨ ਕੱਟੇ ਜਾਣ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਬਿਜਲੀ ਮੁਲਾਜ਼ਮਾਂ ਵਿੱਚ ਝੜਪ ਹੋ ਗਈ।

ਝੜਪ ਇੰਨੀ ਵੱਧ ਗਈ ਕਿ ਦੋਵਾਂ ਧਿਰਾਂ ਵਿੱਚ ਲੜਾਈ ਵੱਧ ਜਾਣ ਕਾਰਣ ਦੋਨਾਂ ਧਿਰਾਂ ਦੇ ਲੋਕ ਜ਼ਖਮੀ ਹੋਏ ਹਨ। ਜੋ ਕਿ ਹਪਸਤਾਲ ਵਿੱਚ ਜੇਰੇ ਇਲਾਜ ਹਨ । ਇਸ ਮੌਕੇ ਬਿਜਲੀ ਵਿਭਾਗ ਵੱਲੋਂ ਪੁਲਿਸ ਨੂੰ ਮੌਕੇ ਤੇ ਬੁਲਾਇਆ ਗਿਆ ਝੜਪ ਦੌਰਾਨ ਪਿੰਡ ਵਾਸੀਆਂ ਦੇ ਕੁਝ ਲੋਕ ਫੱਟੜ ਹੋਏ ਤੇ ਬਿਜਲੀ ਮੁਲਾਜ਼ਮਾਂ ਦੇ ਵੀ ਸੱਟਾਂ ਲੱਗੀਆਂ ਅਤੇ ਬਿਜਲੀ ਮੁਲਾਜ਼ਮਾਂ ਨੂੰ ਇਕ ਘਰ ਵਿੱਚ ਬੰਧਕ ਵੀ ਬਣਾ ਲਿਆ ਗਿਆ। ਜਦ ਬੰਧਕ ਦੀ ਸੂਚਨਾ ਅੱਗ ਵਾਂਗ ਫੈਲੀ ਤਾਂ ਵੱਡੀ ਤਾਦਾਦ ਵਿਚ ਥਾਣਾ ਗੁਰੂਹਰਸਹਾਏ, ਲੱਖੋ ਕੇ ਬਹਿਰਾਮ ਅਤੇ ਫਿਰੋਜ਼ਪੁਰ ਦੀ ਪੁਲਿਸ ਪਾਰਟੀ ਡੀਐਸਪੀ ਅਰੁਨ ਮੁੰਡਨ ਦੀ ਅਗਵਾਈ ਵਿੱਚ ਘਟਨਾ ਸਥਾਨ ਤੇ ਪੁੱਜੀ।

ਬਿਜਲੀ ਵਿਭਾਗ ਵੱਲੋਂ ਬਿੱਲ ਦੀ ਰਿਕਵਰੀ ਕਰਨ ਆਏ ਮੁਲਾਜ਼ਮਾ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬਿਜਲੀ ਬੋਰਡ ਦੇ ਜੇ ਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਅਧਿਕਾਰੀਆਂ ਅਤੇ ਹੋਰ ਮੁਲਾਜ਼ਮਾਂ ਸਮੇਤ ਇਸ ਪਿੰਡ ਪਹੁੰਚੇ ਸਨ ਜਦੋਂ ਮੀਟਰ ਉਤਾਰ ਰਹੇ ਸਨ ਤਾਂ ਪਿੰਡ ਵਾਸੀਆਂ ਨੇ ਗੁਰਦੁਆਰਾ ਦੇ ਸਪੀਕਰ ਵਿੱਚ ਅਨਾਊਂਸਮੈਂਟ ਕਰ ਦਿੱਤੀ ਸੀ। ਬਿਜਲੀ ਮੁਲਾਜਮਾਂ ਨੇ ਦੱਸਿਆ ਕਿ ਪਿੰਡ ਵਾਸੀ ਅਤੇ ਕਈ ਹੋਰ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਘਟਨਾ ਸਥਾਨ ਤੇ ਪੁੱਜ ਗਏ ਤੇ ਸਾਡੇ ਨਾਲ ਮਾਰਕੁੱਟ ਕੀਤੀ ਤੇ ਸਾਨੂੰ ਇੱਕ ਕਮਰੇ ਵਿੱਚ ਕਈ ਘੰਟਿਆਂ ਤੱਕ ਬੰਧਕ ਬਣਾਇਆ ਗਿਆ।

ਜਿਸ ਦੀ ਸੂਚਨਾ ਅਸੀਂ ਆਪਣੇ ਉੱਚ ਅਫ਼ਸਰ ਅਧਿਕਾਰੀਆਂ ਤੱਕ ਪਹੁੰਚਾਈ ਜਿਨ੍ਹਾਂ ਦੇ ਕਹਿਣ ਉੱਤੇ ਹੁਣ ਮੌਕੇ ਉੱਤੇ ਪੁਲਿਸ ਪਹੁੰਚੀ। ਜਦ ਇਸ ਸਬੰਧੀ ਬਿਜਲੀ ਬੋਰਡ ਦੇ ਐਸਡੀਉ ਰਮੇਸ਼ ਮੱਕੜ ਨਾਲ ਘਟਨਾ ਸਥਾਨ ਉੱਤੇ ਹੀ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦ‍ਾਇਤਾਂ ਅਨੁਸਾਰ ਜੋ ਡਿਫ਼ਾਲਟਰ ਲੋਕ ਹਨ। ਉਨ੍ਹਾਂ ਦੇ ਮੀਟਰ ਉਤਾਰੇ ਜਾ ਰਹੇ ਹਨ। ਅੱਜ ਪੂਰੀ ਟੀਮ ਇੱਥੇ ਪਹੁੰਚੀ, ਜਿਸ ਦਾ ਪਿੰਡ ਵਾਸੀਆਂ ਨੇ ਵਿਰੋਧ ਕੀਤਾ ਅਤੇ ਪਿੰਡ ਵਾਸੀਆਂ ਨੇ ਇੱਕਠੇ ਹੋ ਕੇ ਸਾਡੇ ਮੁਲਾਜ਼ਮਾ ਦੀ ਕੁੱਟਮਾਰ ਕੀਤੀ ਅਤੇ ਜਾਨ ਬਚਾਉਣ ਲਈ ਮੁਲਾਜ਼ਮ ਪਿੰਡ ਦੇ ਇੱਕ ਘਰ ਵਿੱਚ ਜਾ ਲੁੱਕੇ ਅਤੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਸਾਡੇ ਸਾਥੀਆਂ ਨੂੰ ਛਡਾਇਆ ਹੈ।

ਉਨ੍ਹਾਂ ਮੰਗ ਕੀਤੀ ਕਿ ਦੂਸਰੀ ਧਿਰ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ। ਦੂਸਰੇ ਪਾਸੇ ਜਦ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਤਾਂ "ਭਾਰਤੀ ਕਿਸਾਨ ਯੂਨੀਅਨ" ਦੇ ਜ਼ਿਲ੍ਹਾ ਆਗੂ ਅਤੇ ਪਿੰਡ ਦੇ ਨੌਜਵਾਨ ਆਗੂਆ ਨੇ ਦੱਸਿਆ ਕਿ ਬਿਜਲੀ ਬੋਰਡ ਦੇ ਕਰਮਚਾਰੀ ਤਿੰਨ ਚਾਰ ਗੱਡੀਆਂ ਭਰ ਕੇ ਗੁੰਡੇ ਲੈ ਕੇ ਆਏ ਸਨ। ਜਿਨ੍ਹਾਂ ਨੇ ਪਿੰਡ ਵਿੱਚ ਆ ਕੇ ਧੱਕੇ ਨਾਲ ਮੀਟਰ ਉਤਾਰ ਕੇ ਗੁੰਡਾਗਰਦੀ ਕੀਤੀ ਇਸ ਗੱਲ ਨੂੰ ਲੈ ਕੇ ਤਕਰਾਰ ਵਧ ਗਈ ਅਤੇ ਪਿੰਡ ਵਾਸੀਆਂ ਅਤੇ ਬਿਜਲੀ ਮੁਲਾਜ਼ਮਾਂ ਵਿੱਚ ਝੜਪ ਹੋਈ, ਇਸ ਦੌਰਾਨ ਸਾਡੇ ਤਿੰਨ ਬੰਦੇ ਜ਼ਖ਼ਮੀ ਹੋਏ ਹਨ। ਜਿਸ ਵਿੱਚ ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਜਿਸ ਨੂੰ ਫ਼ਰੀਦਕੋਟ ਰੈਫਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇ ਸਾਨੂੰ ਇਨਸਾਫ਼ ਨਾ ਮਿਲਿਆ ਤਾਂ ਧਰਨਾ ਪ੍ਰਦਰਸ਼ਨ ਵੀ ਕਰਾਗੇ। ਇਸ ਮੌਕੇ ਘਟਨਾਸਥਾਨ ਉੱਤੇ ਪਹੁੰਚੇ ਡੀਐੱਸਪੀ ਨੇ ਦੱਸਿਆ ਕਿ ਇਸ ਪਿੰਡ ਵਿੱਚ ਬਿਜਲੀ ਮੁਲਾਜ਼ਮਾਂ ਅਤੇ ਪਿੰਡ ਵਾਸੀਆਂ ਜੋ ਆਪਣੇ ਆਪ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਦੱਸਦੇ ਹਨ ਝੜਪ ਹੋਈ ਹੈ ਅਤੇ ਮੌਕੇ ਉੱਤੇ ਪਹੁੰਚ ਕੇ ਬਿਜਲੀ ਮੁਲਾਜ਼ਮਾਂ ਨੂੰ ਛਡਾਇਆ ਗਿਆ ਹੈ।

ਦੋਵਾਂ ਧਿਰਾਂ ਦੇ ਬਿਆਨ ਕਲਮਬੱਧ ਕਰ ਲਏ ਹਨ ਜੋ ਕਾਰਵਾਈ ਹੋਵੇਗੀ ਉਸ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ ਜਿਹੜੇ ਬਿਜਲੀ ਮੁਲਾਜ਼ਮਾਂ ਦੇ ਵੀ ਸੱਟਾਂ ਲੱਗੀਆਂ ਹਨ ਉਨ੍ਹਾਂ ਨੂੰ ਗੁਰੂ ਹਰਸਹਾਏ ਸਿਵਲ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹਨ ।

ਇਹ ਵੀ ਪੜ੍ਹੋ :ਤੇਲ ਕੀਮਤਾਂ ’ਚ ਕਟੌਤੀ ’ਤੇ ਭਾਜਪਾ ਨੇ ਘੇਰੀ ਮਾਨ ਸਰਕਾਰ ਤਾਂ ਕਾਂਗਰਸ ਨੇ ਕੇਂਦਰ ’ਤੇ ਚੁੱਕੇ ਸਵਾਲ

For All Latest Updates

ABOUT THE AUTHOR

...view details