ਫਿਰੋਜ਼ਪੁਰ: ਸੂਬੇ ਵਿੱਚ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਆਏ ਦਿਨ ਚੋਰ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਤੋਂ ਸਾਹਮਣੇ ਆਇਆ ਹੈ। ਜਿਥੇ ਚੋਰਾਂ ਨੇ ਇਸ ਸਰਹੱਦੀ ਜਿਲ੍ਹੇ ਦੇ ਲੋਕਾਂ ਨੂੰ ਸਿਹਤ ਅਤੇ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਿਵਲ ਹਸਪਤਾਲ ਨੂੰ ਵੀ ਨਹੀਂ ਬਖਸ਼ਿਆ ਹਸਪਤਾਲਾਂ ਅਤੇ ਉਪਰੇਸ਼ਨ ਥੀਏਟਰਾਂ ਵਿੱਚ ਏਅਰ-ਕੰਡੀਸ਼ਨਿੰਗ ਬਹੁਤ ਮਹੱਤਵਪੂਰਨ ਹੈ। ਜੋ ਬਿਮਾਰੀਆਂ ਦੀ ਰੋਕਥਾਮ ਅਤੇ ਇਲਾਜ ਵਿੱਚ ਮਦਦ ਕਰਨ ਤੋਂ ਇਲਾਵਾ ਤਾਪਮਾਨ, ਨਮੀ ਅਤੇ ਨਿਰਜੀਵ ਫਿਲਟਰੇਸ਼ਨ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੀ ਹੈ।
ਮਿਲੀ ਜਾਣਕਾਰੀ ਅਨੁਸਾਰ ਬਾਹਰੀ ਯੂਨਿਟਾਂ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਵਿੱਚ ਫਿੱਟ ਕੀਤੇ ਏਅਰ ਕੰਡੀਸ਼ਨ (ਏਸੀ) ਪਾਈਪਾਂ ਅਤੇ ਜ਼ਿਆਦਾਤਰ ਵਿਭਾਗਾਂ ਨੂੰ ਖਾਸ ਤੌਰ 'ਤੇ ਗਰਮੀ ਦੇ ਮੌਸਮ ਦੀ ਸ਼ੁਰੂਆਤ ਵਿੱਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ। ਕਿ ਚੋਰ ਸਿਵਲ ਹਸਪਤਾਲ ਵਿੱਚ ਏਅਰ ਕੰਡੀਸ਼ਨਰ ਦੀਆਂ ਪਾਈਪਾਂ ਪੁੱਟ ਰਫੂਚੱਕਰ ਹੋ ਗਏ ਹਨ।
ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ :ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਹੋਈ ਚੋਰੀ ਨੂੰ ਲੈਕੇ ਐਕਸਰੇ ਵਿਭਾਗ ਦੇ ਸੰਦੀਪ ਸਿੰਘ ਨੇ ਦੱਸਿਆ ਕਿ ਅਸੀਂ ਆਪਣੇ ਵਿਭਾਗ ਵਿੱਚੋਂ ਏਸੀ ਪਾਈਪਾਂ ਦੀ ਚੋਰੀ ਹੋਣ ਸਬੰਧੀ ਐਸ.ਐਮ.ਓ ਦੇ ਧਿਆਨ ਵਿੱਚ ਲਿਆਂਦਾ ਹੈ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਕਸਰੇ ਵਿਭਾਗ ਵਿੱਚ ਏਸੀ ਲਗਾਉਣਾ ਬਹੁਤ ਜ਼ਰੂਰੀ ਹੈ। ਏ.ਸੀ. ਦੀ ਅਣਹੋਂਦ ਵਿੱਚ, ਸਾਨੂੰ ਅਤੇ ਨਾਲ ਹੀ ਮਰੀਜ਼ਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਰੇਡੀਏਸ਼ਨ ਦਾ ਸਾਡੇ ਸਰੀਰ 'ਤੇ ਅਸਰ ਪੈ ਰਿਹਾ ਹੈ।