ਫਿਰੋਜਪੁਰ: ਪਿਛਲੇ ਲਗਭਗ 11ਮਹੀਨਿਆਂ ਤੋਂ ਦਿੱਲੀ ਬਾਰਡਰਾਂ 'ਤੇ ਬੈਠੇ ਕਿਸਾਨਾਂ ਵੱਲੋਂ ਆਪਣੇ ਹੱਕਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਵੱਲੋਂ ਇਨ੍ਹਾਂ ਬਿੱਲਾਂ ਨੂੰ ਰੱਦ ਨਹੀਂ ਕੀਤਾ ਜਾ ਰਿਹਾ। ਪਰ ਦੂਜੇ ਪਾਸੇ ਕਿਸਾਨਾਂ ਦੀ ਵੀ ਜ਼ਿੱਦ ਹੈ, ਕਿ ਜਦੋ ਤੱਕ ਇਹ ਬਿੱਲ ਰੱਦ ਨਹੀਂ ਕੀਤੇ ਜਾਣਗੇ। ਉਸ ਸਮੇਂ ਤੱਕ ਕਿਸਾਨ ਧਰਨੇ ਤੋਂ ਨਹੀਂ ਉੱਠਣਗੇ।
ਇਸੇ ਤਰ੍ਹਾਂ 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਪੂਰੇ ਭਾਰਤ ਵਿੱਚ ਜਿੱਥੇ ਆਜ਼ਾਦੀ ਜਸ਼ਨ ਮਨਾਏ ਗਏ। ਉਥੇ ਸੰਯੁਕਤ ਮੋਰਚੇ ਵੱਲੋਂ ਆਪਣਾ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਆਪਣੇ ਮੋਰਚੇ ਵਿੱਚ ਹੀ ਫਹਿਰਾਇਆ ਗਿਆ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਆਦੇਸ਼ ਕੀਤੇ ਗਏ ਕਿ ਆਪਣੇ ਆਪਣੇ ਜ਼ਿਲ੍ਹੇ 'ਤੇ ਤਹਿਸੀਲਾਂ ਵਿੱਚ ਟਰੈਕਟਰ ਮਾਰਚ ਕੱਢ ਕੇ ਰੋਸ ਪ੍ਰਗਟ ਕੀਤਾ ਜਾਵੇ। ਇਸੇ ਤਰ੍ਹਾਂ ਜ਼ੀਰਾ ਦੇ ਨਾਲ ਲੱਗਦੇ ਪਿੰਡ ਮਲਸੀਆਂ ਕਲਾਂ ਦੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਸੈਂਕੜਿਆਂ ਦੀ ਗਿਣਤੀ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ।