ਫਿਰੋਜ਼ਪੁਰ:ਬੀਤੇ ਦਿਨੀਂ ਫਿਰੋਜ਼ਪੁਰ ਵਿੱਚ ਇੱਕ ਮਾਮਲੇ ਵਿੱਚ ਲੱਖਾਂ ਰੁਪਏ ਦੀ ਡਰੱਗ ਮਨੀ ਨੂੰ ਖੁਰਦ ਬੁਰਦ ਕਰਨ ਅਤੇ ਹੈਰੋਇਨ ਦਾ ਝੂਠਾ ਮਾਮਲਾ ਦਰਜ ਕਰਨ ਨੂੰ ਲੈਕੇ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਸੀ। ਇਸ ਮਾਮਲੇ ਵਿੱਚ ਨਾਰਕੋਟਿਕ ਦੇ ਐਸਐਚਓ ਪਰਮਿੰਦਰ ਸਿੰਘ ਬਾਜਵਾ ਅਤੇ ਏਐਸਆਈ ਅੰਗਰੇਜ਼ ਸਿੰਘ,ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ’ਤੇ ਮਾਮਲਾ ਦਰਜ ਕਰ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ।
ਇਸ ਸਬੰਧੀ ਡੀਜੀਪੀ ਪੰਜਾਬ ਵੱਲੋਂ ਵੀ ਇੱਕ ਬਿਆਨ ਜਾਰੀ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਕਰਦਿਆਂ ਨਾਰਕੋਟੈੱਕ ਸੈੱਲ ਦੇ 2 ਏ ਐਸ ਆਈ ਅਤੇ ਇੱਕ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਕੁੱਲ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਫੜ ਕੇ ਸੀ ਜੀ ਐਮ ਅਸ਼ੋਕ ਕੁਮਾਰ ਚੌਹਾਨ ਦੀ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ।