ਫਿਰੋਜ਼ਪੁਰ: ਜ਼ਿਲ੍ਹੇ ਦੇ ਪਿੰਡ ਬਾਰੇਕੇ ’ਚ ਉਸ ਸਮੇਂ ਦਿਲ ਦਹਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਜਦੋ ਮਕਾਨ ਨੂੰ ਲੈ ਕੇ ਹੋਏ ਵਿਵਾਦ ’ਚ ਦੋ ਸਕੇ ਭਰਾਵਾਂ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਦੋ ਭਰਾਵਾਂ ਵਿਚਾਲੇ ਮਕਾਨ ਨੂੰ ਲੈ ਕੇ ਵਿਵਾਦ ਹੋਇਆ ਜਿਸ ਤੋਂ ਬਾਅਦ ਦੋ ਧਿਰਾਂ ਵਿਚਾਲੇ ਗੋਲੀਆਂ ਚੱਲੀਆਂ। ਇਸ ਦੌਰਾਨ ਦੋ ਭਰਾਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਿਕ ਵਿਵਾਦ ਦੌਰਾਨ ਚੱਲੀਆਂ ਗੋਲੀਆਂ ਚ ਦੋ ਭਰਾਵਾਂ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀਆਂ ਨੂੰ ਫਿਰੋਜ਼ਪੁਰ ਦੇ ਨਿਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਬਖਸ਼ੀਸ਼ ਸਿੰਘ ਅਤੇ ਕਾਬਲ ਸਿੰਘ ਵੱਜੋਂ ਹੋਈ ਹੈ। ਇਹ ਦੋਵੇ ਭਰਾਂ ਪਿੰਡ ਬਾਰੇਕੇ ਦੇ ਰਹਿਣ ਵਾਲੇ ਹਨ। ਮਾਮਲੇ ਸਬੰਧੀ ਡਾਕਟਰ ਆਰਜੂ ਨੇ ਦੱਸਿਆ ਕਿ ਵਿਵਾਦ ਦੌਰਾਨ ਦੋ ਲੋਕਾਂ ਦੀ ਮੌਤ ਹੋਈ ਹੈ ਜਿਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਣਾ ਹੈ।