ਫ਼ਿਰੋਜ਼ਪੁਰ: ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀਟੀ ਰੋਡ ਦੇ ਪਿੰਡ ਹੁਸੈਣਸ਼ਾਹ ਦੇ ਨੇੜੇ ਇੱਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ 'ਚ ਦੋ ਕਾਰਾਂ ਦੀ ਆਹਮੋ-ਸਾਹਮਣੇ ਟਕਰਾ ਗਈਆਂ। ਮਿਲੀ ਜਾਣਕਾਰੀ ਦੇ ਮੁਤਾਬਕ, ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਇਸ 'ਚ ਇੱਕ ਦੀ ਮੌਤ ਹੋ ਗਈ ਹੈ ਤੇ ਦੋ ਔਰਤਾਂ ਤੇ ਬੱਚੇ ਸਣੇ 4 ਹੋਰ ਜ਼ਖ਼ਮੀ ਹੋ ਗਏ।
ਭਿਆਨਕ ਸੀ ਸੜਕ ਹਾਦਸਾ
ਮਮਦੋਟ ਦੀ ਪੁਲਿਸ ਨੇ ਦੱਸਿਆ ਕਿ ਘਟਨਾ ਦੀ ਜਾਂਚ ਸ਼ੁਰੂ ਹੋ ਗਈ ਹੈ ਤੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਹੋਂਡਾ ਸਿਟੀ, ਕਾਰ ਨਾਲ ਟੱਕਰ ਹੋਈ ਹੈ ਤੇ ਜਿਸ 'ਚ ਇੱਕ ਦੀ ਮੌਤ ਹੋਈ ਹੈ। ਮ੍ਰਿਤਕ ਦੀ ਪਛਾਣ ਜਸਵੰਤ ਸਿੰਘ ਜੱਸਾ ਵਜੋਂ ਹੋਈ ਹੈ।