ਫ਼ਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿੱਚ ਇੱਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਜਿੱਥੇ ਇੱਕ ਪ੍ਰਵਾਸੀ ਮਜ਼ਦੂਰ ਦੇ ਦੋ ਛੋਟੇ ਬੱਚਿਆਂ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਕੁੱਤੇ ਦੇ ਵੱਢਣ ਨਾਲ ਹੋਏ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਇੱਕ ਬੱਚੇ ਦੀ ਦਰਦਨਾਕ ਮੌਤ ਹੋ ਗਈ (The painful death of a child) ਅਤੇ ਦੂਜੇ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਪਰਿਵਾਰਕ ਮੈਂਬਰ ਨੇ ਬਿਆਨੀ ਦਰਦਨਾਕ ਕਹਾਣੀ:ਮ੍ਰਿਤਕ ਦੇ ਚਚੇਰੇ ਭਰਾ ਦਾ ਕਹਿਣਾ ਹੈ ਉਸ ਦਾ ਚਾਚਾ ਭੱਠੇ ਉੱਤੇ ਕੰਮ ਕਰਦਾ ਹੈ ਅਤੇ ਪਰਿਵਾਰ ਸਮੇਤ ਭੱਠੇ ਉੱਤੇ ਹੀ ਰਹਿੰਦਾ ਹੈ ਅਤੇ ਇਹ ਪਰਿਵਾਰ ਯੂਪੀ ਤੋਂ ਪੰਜਾਬ 'ਚ ਕੰਮ ਲਈ ਆਇਆ ਸੀ। ਪਿਛਲੇ ਕਈ ਸਾਲਾਂ ਤੋਂ ਮ੍ਰਿਤਕ ਦਾ ਪਿਤਾ ਜੀਰਾ ਵਿਖੇ ਇੱਟਾਂ ਬਣਾਉਣ ਵਾਲੇ ਭੱਠੇ 'ਤੇ ਕੰਮ ਕਰ ਰਿਹਾ ਹੈ। ਬੀਤੇ ਕੱਲ੍ਹ ਉਸ ਦੇ ਦੋ ਛੋਟੇ ਬੱਚੇ ਖੇਡ ਰਹੇ ਸਨ ਜਦੋਂ ਉਹ ਕਿਸੇ ਹੋਰ ਖੇਤ ਵਿੱਚ ਆਪਣੀ ਮਾਸੀ ਨੂੰ ਮਿਲਣ ਜਾ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ 'ਤੇ ਹੱਡਾ ਰੋੜੀ ਦੇ ਆਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੇ ਇੱਕ ਲੜਕੇ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚ ਦਿੱਤਾ ਜਿਸ ਕਾਰਣ ਮਾਸੂਮ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। (Children were scratched by stray dogs)
- ASI Murdered in Amritsar: ਮੁੱਖ ਮੰਤਰੀ ਦੀ ਅੰਮ੍ਰਿਤਸਰ ਫੇਰੀ ਤੋਂ ਪਹਿਲਾਂ ਡਿਊਟੀ 'ਤੇ ਜਾ ਰਹੇ ASI ਦਾ ਕਤਲ, ਮਜੀਠੀਆ ਨੇ ਮੁੱਖ ਮੰਤਰੀ 'ਤੇ ਚੁੱਕੇ ਸਵਾਲ- ਕਿਹਾ ਕੁਝ ਤਾਂ ਸ਼ਰਮ ਕਰੋ
- Sukhbir on CM Maan: ਸੁਖਬੀਰ ਬਾਦਲ ਨੇ ਸੀਐੱਮ ਮਾਨ ਨੂੰ ਭੇਜਿਆ ਕਨੂੰਨੀ ਨੋਟਿਸ, ਕਿਹਾ-ਪੰਜ ਦਿੰਨਾਂ 'ਚ ਮੰਗੇ ਮੁਆਫੀ ਨਹੀਂ ਤਾਂ ਕਰਾਂਗੇ ਕ੍ਰਿਮਨਲ ਕੇਸ
- Ferozepur News : ਫ਼ਿਰੋਜ਼ਪੁਰ 'ਚ ਗੁੰਡਾਗਰਦੀ, ਬਦਮਾਸ਼ਾਂ ਨੇ ਦੁਕਾਨਦਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ