ਪੰਜਾਬ

punjab

ETV Bharat / state

ਦਿੱਲੀ ਹਿੰਸਾ: ਤਿਹਾੜ ਜੇਲ੍ਹ ਤੋਂ 2 ਨੌਜਵਾਨ ਹੋਏ ਰਿਹਾਅ, ਪਿੰਡ ਵਾਸੀਆਂ ਨੇ ਕੀਤਾ ਸਵਾਗਤ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ

26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਵਿੱਚ ਦਿੱਲੀ ਪੁਲਿਸ ਨੇ ਕਈ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਤਿਹਾੜ ਜੇਲ੍ਹ ਵਿੱਚ ਕੈਦ ਕੀਤਾ ਸੀ। ਅੱਜ ਉਨ੍ਹਾਂ ਕੈਦ ਨੌਜਵਾਨਾਂ ਵਿੱਚੋਂ 2 ਨੌਜਵਾਨ ਰਿਹਾਅ ਹੋਏ ਹਨ।

ਫ਼ੋਟੋ
ਫ਼ੋਟੋ

By

Published : Feb 27, 2021, 4:16 PM IST

ਫ਼ਿਰੋਜ਼ਪੁਰ: 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਵਿੱਚ ਦਿੱਲੀ ਪੁਲਿਸ ਨੇ ਕਈ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਤਿਹਾੜ ਜੇਲ੍ਹ ਵਿੱਚ ਕੈਦ ਕੀਤਾ ਸੀ। ਅੱਜ ਉਨ੍ਹਾਂ ਕੈਦ ਨੌਜਵਾਨਾਂ ਵਿੱਚੋਂ 2 ਨੌਜਵਾਨ ਰਿਹਾਅ ਹੋਏ ਹਨ। ਰਿਹਾਅ ਨੌਜਵਾਨਾਂ ਦਾ ਨਾਂਅ ਸੁਖਰਾਜ ਸਿੰਘ ਅਤੇ ਹਰਪ੍ਰੀਤ ਸਿੰਘ ਹੈ। ਜੇਲ੍ਹ ਚੋਂ ਰਿਹਾਅ ਹੋਣ ਤੋਂ ਬਾਅਦ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਪਿੰਡ ਵਿੱਚ ਨਿਘਾ ਸਵਾਗਤ ਕੀਤਾ ਹੈ।

ਵੇਖੋ ਵੀਡੀਓ

ਰਿਹਾਅ ਨੌਜਵਾਨ ਸੁਖਰਾਜ ਸਿੰਘ ਨੇ ਕਿਹਾ ਕਿ ਉਹ ਤਿਹਾੜ ਜੇਲ੍ਹ ਵਿੱਚ ਪਿਛਲੇ 25 ਦਿਨਾਂ ਤੋਂ ਕੈਦ ਸਨ ਤੇ ਹਰਪ੍ਰੀਤ 29 ਦਿਨਾਂ ਤੋਂ। ਉਨ੍ਹਾਂ ਕਿਹਾ ਕਿ ਜਿੱਥੇ ਦਿੱਲੀ ਹਿੰਸਾ ਹੋਈ ਸੀ ਉੱਥੇ ਉਹ ਮੌਜੂਦ ਨਹੀਂ ਸੀ ਉਹ ਦਿੱਲੀ ਪੁਲਿਸ ਵੱਲੋਂ ਨਿਰਦੇਸ਼ਿਤ ਰਾਹ ਉੱਤੇ ਜਾ ਰਹੇ ਸੀ। ਇਸ ਦੇ ਬਾਵਜੂਦ ਵੀ ਦਿੱਲੀ ਪੁਲਿਸ ਨੇ ਉਨ੍ਹਾਂ ਕਬਜ਼ੇ ਵਿੱਚ ਲੈ ਲਿਆ ਅਤੇ ਤਿਹਾੜ ਜੇਲ੍ਹ ਵਿੱਚ ਕੈਦ ਕਰ ਦਿੱਤਾ।

ਇਹ ਵੀ ਪੜ੍ਹੋ:ਕੈਬਿਨੇਟ ਮੰਤਰੀ ਸੁਖਬਿੰਦਰ ਸਰਕਾਰੀਆ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਜ਼ਮਾਨਤ ਦਿੱਤੀ ਹੈ। ਉਨ੍ਹਾਂ ਨੇ ਉਨ੍ਹਾਂ ਧੰਨਵਾਦ ਕੀਤਾ।

ਕਿਸਾਨ ਆਗੂ ਨੇ ਕਿਹਾ ਕਿ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਨੌਜਵਾਨਾਂ ਵੱਲੋਂ ਜੰਗ ਲੜੀ ਜਾ ਰਹੀ ਹੈ ਉਸ ਉੱਤੇ ਨੌਜਵਾਨਾਂ ਦੇ ਹੌਂਸਲੇ ਬੁਲੰਦ ਹੋਏ ਹਨ ਨਾ ਕਿ ਪਸਤ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਰੱਦ ਕਰਾ ਕੇ ਹੀ ਕਿਸਾਨ ਜਥੇਬੰਦੀਆਂ ਵਾਪਸ ਘਰ ਪਰਤਣ ਗਈਆਂ।

ABOUT THE AUTHOR

...view details