ਫਿਰੋਜ਼ਪੁਰ: ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਤੋਂ ਨਾਰਾਜ਼ ਬੇਰੁਜ਼ਗਾਰ ਪੀ.ਟੀ.ਆਈ ਅਧਿਆਪਕਾਂ ਵਲੋਂ ਖੇਡ ਮੰਤਰੀ ਰਾਣਾ ਸੋਢੀ ਦੀ ਗੁਰੂਹਰਸਹਾਏ ਰਾਜਗੜ੍ਹ ਸਥਿਤ ਕੋਠੀ ਦਾ ਘਿਰਾਓ ਕੀਤਾ ਗਿਆ। ਬੇਰੁਜ਼ਗਾਰ ਅੀਧਆਪਕਾਂ ਦਾ ਕਹਿਣਾ ਕਿ ਸਾਲ 2011 'ਚ 646 ਪੋਸਟਾਂ ਦਾ ਇਸ਼ਤਿਹਾਰ ਕੱਢਿਆ ਗਿਆ ਸੀ, ਜਿਸ 'ਚ ਮੈਰਿਟ ਦੇ ਮੁਤਾਬਿਕ ਭਰਤੀ ਕੀਤੀ ਜਾਣੀ ਸੀ। ਉਨ੍ਹਾਂ ਦਾ ਕਹਿਣਾ ਕਿ ਉਸ ਸਮੇਂ ਦੀ ਸਰਕਾਰ ਵਲੋਂ ਪੀ.ਟੀ.ਆਈ ਅਧਿਆਪਕਾਂ ਦੀ ਭਰਤੀ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਜਦੋਂ ਜਲਾਲਾਬਾਦ 'ਚ ਉਨ੍ਹਾਂ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ ਕੀਤਾ ਜਾ ਰਿਹਾ ਸੀ ਤਾਂ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਦੇ ਪੁੱਤਰ ਹੀਰਾ ਸੋਢੀ ਵਲੋਂ ਇਹ ਕਹਿ ਕੇ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਉਤਾਰਿਆ ਗਿਆ ਸੀ ਕਿ ਕਾਂਗਰਸ ਸਰਕਾਰ ਆਉਣ 'ਤੇ ਪਹਿਲੀ ਕੈਬਿਨੇਟ ਮੀਟਿੰਗ 'ਚ ਉਨ੍ਹਾਂ ਨੂੰ ਭਰਤੀ ਕੀਤਾ ਜਾਵੇਗਾ।