ਫਿਰੋਜ਼ਪੁਰ: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਸਾਰਾਗੜ੍ਹੀ ਪਾਰਕ ‘ਚ ਇਕੱਠੇ ਹੋ ਕੇ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਅਧਿਆਪਕਾਂ ਵੱਲੋਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ।
ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ ਇਸ ਮੌਕੇ ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਦਾ ਕਹਿਣਾ ਕਿ ਸਰਕਾਰ ਵੱਲੋਂ 2364 ਈ.ਟੀ.ਟੀ ਅਧਿਆਪਕਾਂ ਦੀ ਭਰਤੀ ਕੱਢੀ ਗਈ ਹੈ, ਜਿਸ ‘ਚ ਬੀ.ਐੱਡ ਉਮੀਦਵਾਰਾਂ ਨੂੰ ਵੀ ਬਰਾਬਰ ਵਿਚਾਰਿਆ ਗਿਆ ਹੈ।
ਉਨ੍ਹਾਂ ਦਾ ਕਹਿਣਾ ਕਿ ਬੀ.ਐੱਡ ਉਮੀਦਾਵਰਾਂ ਨੂੰ ਬਰਾਬਰ ਵਿਚਾਰੇ ਜਾਣ ਨਾਲ ਈ.ਟੀ.ਟੀ ਟੈੱਟ ਪਾਸ ਉਮੀਦਵਾਰਾਂ ਦੇ ਹੱਕਾਂ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਸਰਕਾਰ ਵਲੋਂ ਕੀਤੀ ਗਈ ਹੈ। ਈ.ਟੀ.ਟੀ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦਾ ਕਹਿਣਾ ਕਿ ਸਰਕਾਰ ਨੂੰ ਇਨ੍ਹਾਂ ਭਰਤੀਆਂ 'ਚ ਈ.ਟੀ.ਟੀ ਟੈਟ ਪਾਸ ਉਮੀਦਾਵਾਰਾਂ ਨੂੰ ਤਰਜੀਹ ਦਿੰਦਿਆਂ ਪਹਿਲ ਦੇਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।
ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ ਯੂਨੀਅਨ ਮੈਂਬਰਾਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਮਿਹਨਤ ਦੇ ਨਾਲ ਪੜ੍ਹਾਈ ਦੇ ਨਾਲ-ਨਾਲ ਟੈੱਟ ਦੀ ਪ੍ਰੀਖਿਆ ਪਾਸ ਕੀਤੀ ਹੈ ਤਾਂ ਸਰਕਾਰ ਨੂੰ ਆਪਿਣੇ ਇਸ ਫੈਂਸਲੇ ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਕੋਰਟ ਮੈਰਿਜ ਕਰਵਾਉਣੀ ਪਈ ਮਹਿੰਗੀ, ਲੜਕੀ ਦੇ ਪਰਿਵਾਰ ਨੇ ਕੀਤੀ ਕੁੱਟਮਾਰ