ਪੰਜਾਬ

punjab

ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ’ਤੇ ਬੈਠੇ ਯੂਟੀ ਵਰਕਰ ਤੇ ਪੈਨਸ਼ਨਰ ਯੂਨੀਅਨ

By

Published : Mar 7, 2021, 7:44 AM IST

ਪੰਜਾਬ ਸਰਕਾਰ ਖਿਲਾਫ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਯੂਨੀਅਨ ਡੀਸੀ ਦਫਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠ ਗਏ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀ ਮੁਲਾਜ਼ਮ ਪੰਜਾਬ ਸਰਕਾਰ ਦਾ ਵਿਰੋਧ ਕਰ ਰਹੇ ਹਨ ਤੇ ਕੈਪਟਨ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ।

ਤਸਵੀਰ
ਤਸਵੀਰ

ਫਿਰੋਜ਼ਪੁਰ: ਪੰਜਾਬ ਸਰਕਾਰ ਵੱਲੋਂ 8 ਮਾਰਚ ਨੂੰ ਆਪਣੇ ਕਾਰਜਕਾਲ ਦਾ ਆਖਿਰੀ ਬਜਟ ਪੇਸ਼ ਕਰੇਗੀ। ਇੱਕ ਪਾਸੇ ਜਿੱਥੇ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਦੂਜੇ ਪਾਸੇ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਯੂਨੀਅਨ ਵੱਲੋਂ ਵੀ ਪੰਜਾਬ ਸਰਕਾਰ ਖਿਲਾਫ ਹੱਲਾ ਬੋਲ ਦਿੱਤਾ ਹੈ।

ਦਫ਼ਤਰ ਬਾਹਰ ਕੀਤੀ ਜਾ ਰਹੀ ਭੁੱਖ ਹੜਤਾਲ

ਦੱਸ ਦਈਏ ਕਿ ਪੰਜਾਬ ਸਰਕਾਰ ਖਿਲਾਫ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਯੂਨੀਅਨ ਡੀਸੀ ਦਫਤਰ ਦੇ ਬਾਹਰ ਭੁੱਖ ਹੜਤਾਲ ਤੇ ਬੈਠ ਗਏ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀ ਮੁਲਾਜ਼ਮ ਪੰਜਾਬ ਸਰਕਾਰ ਦਾ ਵਿਰੋਧ ਕਰ ਰਹੇ ਹਨ ਤੇ ਕੈਪਟਨ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ।

ਹਮੇਸ਼ਾ ਸਾਨੂੰ ਮਿਲਿਆ ਝੂਠਾ ਭਰੋਸਾ

ਯੂਨੀਅਨ ਦੇ ਪੀਪਲ ਸਿੰਘ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਹਨ। ਉਨ੍ਹਾਂ ਵੱਲੋਂ ਸਰਕਾਰ ਨੂੰ ਕਈ ਵਾਰ ਆਪਣੀਆਂ ਮੰਗਾਂ ਬਾਰੇ ਦੱਸਿਆ ਗਿਆ ਹੈ ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਕੰਮ ਕਰ ਰਹੀ ਹੈ। ਹਮੇਸ਼ਾ ਹੀ ਉਨ੍ਹਾਂ ਨੂੰ ਝੂਠਾ ਦਿਲਾਸਾ ਦਿਲਾਸਾ ਦਿੱਤਾ ਜਾਂਦਾ ਰਿਹਾ ਹੈ। ਪਰ ਹੁਣ ਉਹ ਚੁੱਪ ਨਹੀਂ ਬੈਠਣਗੇ ਉਹ ਆਪਣੀਆਂ ਮੰਗਾਂ ਨੂੰ ਮਨਵਾ ਕੇ ਹੀ ਹੱਟਣਗੇ।

ਇਹ ਵੀ ਪੜੋ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸਭਾ ’ਚ ਅਦਾਕਾਰ ਯੋਗਰਾਜ ਸਿੰਘ ਨੇ ਕੀਤੀ ਸ਼ਮੂਲੀਅਤ

ਸੰਘਰਸ਼ ਕਰਾਂਗੇ ਹੋਰ ਤੇਜ਼

ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ 8 ਮਾਰਚ ਨੂੰ ਪੰਜਾਬ ਸਰਕਾਰ ਆਪਣਾ ਬਜਟ ਪੇਸ਼ ਕਰੇਗੀ। ਦੂਜੇ ਪਾਸੇ ਉਹ ਭੁੱਖ ਹੜਤਾਲ ’ਤੇ ਬੈਠ ਗਏ ਹਨ ਉਹ ਇਹ ਹੜਤਾਲ 10 ਮਾਰਚ ਤੱਕ ਕਰਣਗੇ। ਜਿਸ ’ਤੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗਾਂ ਨਾ ਮੰਨੀਆ ਗਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ।

ABOUT THE AUTHOR

...view details