ਫਿਰੋਜ਼ਪੁਰ:ਕੋਵਿਡ-19 ਮਹਾਮਾਰੀ ਦੇ ਦੌਰ ਨੂੰ ਦੇਖਦਿਆ ਸੀ. ਜੇ. ਐੱਮ. ਮਿਸ ਏਕਤਾ ਉੱਪਲ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਕੋਵਿਡ-19 ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਜਿਸ ਦਾ ਮੁੱਖ ਮਨੋਰਥ ਕੈਦੀਆਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣਾ ਹੈ।
ਜੇਲ੍ਹ ‘ਚ ਕੈਦੀਆਂ ਲਈ ਲਗਾਇਆ ਵੈਕਸੀਨੇਸ਼ਨ ਕੈਂਪ ਸੀ. ਜੇ. ਐੱਮ. ਮਿਸ ਏਕਤਾ ਉੱਪਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿਸ ਤਰ੍ਹਾਂ ਇੱਕ ਆਮ ਇਨਸਾਨ ਸਾਡੇ ਸਮਾਜ ਦਾ ਮਹੱਤਵਪੂਰਨ ਹਿੱਸਾ ਹਨ ਉਸੇ ਤਰ੍ਹਾਂ ਇਹ ਕੈਦੀ ਵੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ। ਇਸ ਲਈ ਇਸ ਮਹਾਮਾਰੀ ਦੇ ਦੌਰ ਵਿੱਚ ਇਨ੍ਹਾਂ ਦੀ ਸੁਰੱਖਿਆ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।
ਇਸ ਮੌਕੇ ਉਨ੍ਹਾਂ ਸਮੂਹ ਕੈਦੀਆਂ ਨੂੰ ਇੱਕ ਖਾਸ ਅਪੀਲ ਵੀ ਕੀਤੀ ਗਈ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਵੈਕਸੀਨੇਸ਼ਨ ਕੈਂਪ ਵਿੱਚ ਮੌਜੂਦ ਸਮੂਹ ਕੈਦੀਆਂ ਨੂੰ ਕੋਵਿਡ ਵੈਕਸੀਨੇਸ਼ਨ ਲਗਵਾਉਣ ਦੇ ਨਾਲ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਜਿਵੇਂ ਕਿ ਮਾਸਕ ਪਹਿਨਣਾ, ਵਾਰ-ਵਾਰ ਹੱਥਾਂ ਨੂੰ ਸਾਬਣ ਨਾਲ ਧੋਣਾ ਅਤੇ ਸੈਨੇਟਾਈਜ਼ਰ ਕਰਨਾ ਅਤੇ ਇੱਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣਾ ਆਦਿ ਦੀ ਪਾਲਣਾ ਕਰਨ ਲਈ ਕਿਹਾ ਤਾਂ ਕਿ ਕੋਰੋਨਾ ਨੂੰ ਅੱਗੇ ਫੈਲਣ ਤੋਂ ਰੋਕਣ ਦੀ ਅਪੀਲ ਕੀਤੀ।
ਜਿਕਰਯੋਗ ਹੈ ਕਿ ਸੂਬਾ ਸਰਕਾਰ ਦੇ ਵਲੋਂ ਵਧ ਰਹੇ ਕੋੋਰੋਨਾ ਦੇ ਮਾਮਲਿਆਂ ਦੇ ਚੱਲਦੇ ਸੂਬੇ ਦੇ ਆਮ ਲੋਕਾਂ ਦੇ ਨਾਲ ਨਾਲ ਜੇਲ੍ਹਾਂ ਚ ਬੰਦ ਕੈਦੀਆਂ ਨੂੰ ਵੀ ਵੈਕਸੀਨੇਟ ਕਰਨ ਦਾ ਐਲਾਨ ਕੀਤਾ ਹੈ ਜਿਸ ਕਰਕੇ ਲਗਾਤਾਰ ਜੇਲ੍ਹਾਂ ਕੈਦੀਆਂ, ਪੁਲਿਸ ਮੁਲਾਜ਼ਮਾਂ ਤੇ ਆਮ ਲੋਕਾਂ ਦੇ ਲਈ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ।
ਇਹ ਵੀ ਪੜੋ:ਰਾਜਕੋਟ 'ਚ 7 ਲੇਅਰ ਮਾਸਕ ਦਾ ਵੱਡੇ ਪੈਮਾਨੇ 'ਤੇ ਉਤਪਾਦਨ ਸ਼ੁਰੂ