ਪੰਜਾਬ

punjab

ETV Bharat / state

Former MLA Satkar Kaur arrest case : ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਦੇ ਐੱਸਐੱਸਪੀ ਨੇ ਦਿੱਤਾ ਵੱਡਾ ਬਿਆਨ - SSP of Vigilance Gurmeet Singh

ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ (Former MLA Satkar Kaur arrest case) ਜਸਮੇਲ ਸਿੰਘ ਲਾਡੀ ਗਹਿਰੀ ਦੀ ਗ੍ਰਿਫ਼ਤਾਰੀ ਸਬੰਧੀ ਵਿਜੀਲੈਂਸ ਦੇ ਐੱਸਐੱਸਪੀ ਗੁਰਮੀਤ ਸਿੰਘ ਨੇ ਬਿਆਨ ਦਿੱਤਾ ਹੈ।

Vigilance statement after the arrest of former MLA Satkar Kaur Gehri
Former MLA Satkar Kaur arrest case : ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਦੇ ਐੱਸਐੱਸਪੀ ਨੇ ਦਿੱਤਾ ਵੱਡਾ ਬਿਆਨ

By ETV Bharat Punjabi Team

Published : Sep 18, 2023, 10:15 PM IST

ਵਿਜੀਲੈਂਸ ਅਧਿਕਾਰੀ ਸਤਿਕਾਰ ਕੌਰ ਦੀ ਪ੍ਰਾਪਰਟੀ ਸਬੰਧੀ ਜਾਣਕਾਰੀ ਦਿੰਦੇ ਹੋਏ।

ਫਿਰੋਜ਼ਪੁਰ :ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਰੀ ਨੂੰ ਵਿਜੀਲੈਂਸ ਵੱਲੋਂ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਜਸਮੇਲ ਸਿੰਘ ਲਾਡੀ ਗਹਰੀ ਉਹਨਾਂ ਦੇ ਪਤੀ ਨੂੰ ਵੀ ਵਿਜੀਲੈਂਸ ਵੱਲੋਂ ਰਾਊਂਡਅਪ ਕੀਤਾ ਗਿਆ। ਵਿਜੀਲੈਂਸ ਵਿਭਾਗ ਵੱਲੋਂ ਪਹਿਲਾ ਕਾਫੀ ਸਮੇਂ ਤੋਂ ਇਨ੍ਹਾਂ ਖਿਲਾਫ ਅੰਦਰੂਨੀ ਜਾਂਚ ਕੀਤੀ ਜਾ ਰਹੀ ਸੀ। ਵੱਧ ਆਮਦਨ ਹੋਣ ਦੇ ਮਾਮਲੇ ਦੇ ਤਹਿਤ ਕਈ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਤੇ ਅੱਜ ਉਨ੍ਹਾਂ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਜਦਕਿ ਉਹਨਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਰੀ ਫਿਰੋਜ਼ਪੁਰ ਆਪਣੀ ਰਿਹਾਇਸ਼ ਉੱਤੇ ਮੌਜੂਦ ਸਨ ਅਤੇ ਵਿਜੀਲੈਂਸ ਵਿਭਾਗ ਵੱਲੋਂ ਉਹਨਾਂ ਨੂੰ ਉੱਥੋਂ ਰਾਊਂਡਅਪ ਕੀਤਾ ਗਿਆ।

1 ਕਰੋੜ ਤੋਂ ਵੱਧ ਖਰਚ :ਇਸ ਬਾਰੇ ਵਿਜੀਲੈਂਸ ਦੇ ਐੱਸਐੱਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਪਹਿਲੀ ਵਾਰ ਚੋਣ ਲੜੀ ਸੀ ਤਾਂ ਉਸ ਸਮੇਂ ਵਿੱਚ ਉਸ ਨੇ ਚੋਣ ਕਮਿਸ਼ਨ ਦੇ ਸਾਹਮਣੇ ਜੋ ਹਲਫਨਾਮਾ ਦਿੱਤਾ ਸੀ, ਉਸ ਵਿਚ ਕਿਸੇ ਕਿਸਮ ਦੀ ਕੋਈ ਜਾਇਦਾਦ ਨਹੀਂ ਦਿਖਾਈ ਗਈ ਸੀ ਪਰ ਉਸ ਤੋਂ ਬਾਅਦ ਜਦੋਂ ਦੂਜੀ ਵਾਰ ਚੋਣ ਲੜਿਆ ਸੀ ਤਾਂ ਉਸਨੇ ਕੁਝ ਜਾਇਦਾਦ ਦਾ ਐਲਾਨ ਕੀਤਾ ਸੀ ਪਰ ਉਸ ਤੋਂ ਬਾਅਦ ਉਸ ਨੇ ਕਈ ਤਰ੍ਹਾਂ ਦੀਆਂ ਬੇਨਾਮੀਆਂ ਜਾਇਦਾਦਾਂ ਬਣਾਈਆਂ ਹਨ। ਉਸਨੇ 1 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ ਅਤੇ ਉਸ ਦੀਆਂ ਕਈ ਤਰ੍ਹਾਂ ਦੀਆਂ ਨਾਮੀ ਅਤੇ ਬੇਨਾਮੀ ਜਾਇਦਾਦਾਂ ਦੇ ਸਬੂਤ ਮਿਲੇ ਹਨ।

ਉਨ੍ਹਾਂ ਕਿਹਾ ਕਿ ਉਸਦੀ ਆਮਦਨ 1 ਕਰੋੜ 65 ਲੱਖ ਰੁਪਏ ਸੀ ਅਤੇ ਉਸ ਨੇ 4 ਕਰੋੜ 49 ਲੱਖ ਰੁਪਏ ਖਰਚ ਕੀਤੇ ਹਨ ਅਤੇ ਇਹ ਕਰੀਬ 2.5 ਕਰੋੜ ਰੁਪਏ ਕਿੱਥੋਂ ਆਏ ਹਨ? ਉਨ੍ਹਾਂ ਖਿਲਾਫ ਲੋੜੀਂਦੀ ਕਾਰਵਾਈ ਕੀਤੀ ਗਈ ਹੈ, ਦੋਵਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਭਲਕੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਬੇਨਾਮੀ ਜਾਇਦਾਦ ਨੂੰ ਜ਼ਬਤ ਕਰਕੇ ਹੋਰ ਪੁੱਛ ਪੜਤਾਲ ਕੀਤੀ ਜਾਵੇਗੀ।

ABOUT THE AUTHOR

...view details