ਫ਼ਿਰੋਜ਼ਪੁਰ: ਕਰਫਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ 15 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਚੱਲਦੇ ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤੇ ਪ੍ਰਬੰਧ ਕੀਤੇ ਜਾ ਰਹੇ ਹਨ। ਜਿੱਥੇ ਸੂਬਾ ਸਰਕਾਰ ਕਣਕ ਦੀ ਖ਼ਰੀਦ ਨੂੰ ਲੈ ਦਾਅਵੇ ਕਰ ਰਹੀ ਹੈ ਪਰ ਖ਼ਰੀਦ ਦੇ ਪਹਿਲੇ ਹੀ ਦਿਨ ਕਿਸਾਨਾਂ ਨੂੰ ਜਾਰੀ ਕਰਨ ਵਾਲੇ ਪਾਸ ਦੀ ਵੈੱਬ ਸਾਈਟ ਬੰਦ ਹੈ। ਇਸ ਕਾਰਨ ਫ਼ਿਰੋਜ਼ਪੁਰ ਦੇ ਪਿੰਡ ਖੁਸ਼ਹਾਲ ਸਿੰਘ ਵਾਲਾ ਦੇ ਕਿਸਾਨ ਆਪਣੀ ਬਚਿਆ ਵਾਂਗ ਪਾਲੀ ਫਸਲ ਦੀ ਖਰੀਦ ਨੂੰ ਲੈ ਕੇ ਚਿੰਤਤ ਹਨ।
ਕਿਸਾਨ ਨੇ ਕਿਹਾ ਕਿ ਫਸਲ ਤਾਂ ਕਟਾਈ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਉਨ੍ਹਾਂ ਨੂੰ ਫਸਲ ਦੀ ਕਟਾਈ ਲਈ ਕੰਬਾਈਨ ਨਹੀਂ ਮਿਲ ਰਹੀ ਹੈ। ਕਿਸਾਨ ਨੇ ਕਿਹਾ ਕਿ ਸਰਕਾਰ ਦੇ ਹੁਕਮ ਦਿੱਤੇ ਹਨ ਕਿ ਉਨ੍ਹਾਂ ਨੂੰ ਫ਼ਸਲ ਮੰਡੀ ਵਿੱਚ ਲਿਜਾਣ ਲਈ ਪਾਸ ਜਾਰੀ ਕੀਤੇ ਜਾਣਗੇ ਪਰ ਉਨ੍ਹਾਂ ਅਜੇ ਤੱਕ ਪਾਸ ਨਹੀਂ ਮਿਲਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਆੜਤੀਏ ਰਾਹੀਂ ਮੰਡੀ ਜਾਂਦੇ ਹਨ ਤਾਂ ਪੁਲਿਸ ਉਨ੍ਹਾਂ ਨੂੰ ਵਾਪਿਸ ਭੇਜ ਦਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ 50 ਕਵਿੰਟਲ ਦੀ ਫ਼ਸਲ ਨੂੰ ਇੱਕ ਵਾਰ ਮੰਡੀ ਵਿੱਚ ਲੈ ਕੇ ਜਾਣ ਦੀ ਗੱਲ ਕਹੀ ਹੈ।