ਫਿਰੋਜ਼ਪੁਰ: ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਸਿੱਖ ਜੇਲ੍ਹਾਂ ਵਿੱਚ ਅਜੇ ਵੀ ਬੰਦ ਹਨ ਪਰ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਹਰ ਵਕਤ ਸਿੱਖਾਂ ਨੂੰ ਲਾਰੇ ਲਗਾ ਕੇ ਉਨ੍ਹਾਂ ਕੋਲੋਂ ਵੋਟਾਂ ਹਥਿਆ ਲਈਆਂ ਜਾਂਦੀਆਂ ਹਨ।
ਇਸੇ ਜੰਗ ਨੂੰ ਜਾਰੀ ਰੱਖਦੇ ਹੋਏ ਹਰਮਿੰਦਰ ਸਿੰਘ ਖਾਲਸਾ (Harminder Singh Khalsa) ਜੋ ਪਾਇਲ ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਹਨ, ਜਿਨ੍ਹਾਂ ਵੱਲੋਂ ਪਹਿਲਾਂ ਵੀ ਪੰਜਾਂ ਤਖ਼ਤਾਂ ਦੀਆਂ 6 ਵਾਰ ਪੈਦਲ ਯਾਤਰਾਵਾਂ ਕੀਤੀਆਂ ਜਾ ਚੁੱਕੀਆਂ ਹਨ ਤੇ ਉਨ੍ਹਾਂ ਵੱਲੋਂ ਹੁਣ ਫਿਰ ਸ੍ਰੀ ਹਰਿਮੰਦਰ ਸਾਹਿਬ ਤੋਂ ਨਤਮਸਤਕ ਹੋ ਕੇ ਪੰਜੇ ਤਖ਼ਤਾਂ ਦੀ ਪੈਦਲ ਯਾਤਰਾ ਸ਼ੁਰੂ ਕੀਤੀ ਗਈ ਹੈ।
ਹਰਮਿੰਦਰ ਸਿੰਘ ਖਾਲਸਾ ਦੇ ਜ਼ੀਰਾ ਪੁੱਜਣ 'ਤੇ ਸਿੱਖ ਜਥੇਬੰਦੀਆਂ ਵੱਲੋਂ ਭਰਵਾ ਸਵਾਗਤ ਇਹ ਵੀ ਪੜ੍ਹੋ:ਅਕਾਲੀ-ਬਸਪਾ ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੇ ਭਰੇ ਕਾਗਜ਼
ਇਸ ਯਾਤਰਾ ਦੌਰਾਨ ਜਦੋਂ ਜ਼ੀਰਾ ਵਿੱਚ ਪੁੱਜੇ ਤਾਂ ਸਤਿਕਾਰ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਸਿਰੋਪਾ ਪਾ ਕੇ ਮਾਣ ਵਧਾਇਆ ਗਿਆ। ਇਸ ਮੌਕੇ ਹਰਮਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਪਹਿਲੇ ਪਿਛਲੇ ਲੰਬੇ ਸਮੇਂ ਤੋਂ ਜੋ ਸਿੱਖ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।
ਹਰਮਿੰਦਰ ਸਿੰਘ ਖਾਲਸਾ ਦੇ ਜ਼ੀਰਾ ਪੁੱਜਣ 'ਤੇ ਸਿੱਖ ਜਥੇਬੰਦੀਆਂ ਵੱਲੋਂ ਭਰਵਾ ਸਵਾਗਤ ਇਸ ਵਿੱਚ ਸਰਕਾਰਾਂ ਦੀ ਨਲਾਇਕੀ ਹੈ ਜੋ ਕਿ ਰਾਜਨੀਤਕ ਆਗੂ ਆਪਣੀਆਂ ਵੋਟਾਂ ਬਟੋਰਨ ਲਈ ਸਿੱਖਾਂ ਨੂੰ ਹਰ ਸਮੇਂ ਇਸਤੇਮਾਲ ਕਰਦੇ ਆ ਰਹੇ ਹਨ ਉਨ੍ਹਾਂ ਕਿਹਾ ਕਿ ਜੋ 318 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਲੋਪ ਹੋ ਚੁੱਕੇ ਹਨ, ਉਨ੍ਹਾਂ ਬਾਰੇ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਉਨ੍ਹਾਂ ਦੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਸਿੱਖ ਕੌਮ ਨੂੰ ਅਜੇ ਤੱਕ ਕੋਈ ਇਨਸਾਫ ਨਹੀਂ ਮਿਲ ਸਕਿਆ ਇਸ ਸਭ ਦੇ ਦੋਸ਼ੀ ਸਰਕਾਰਾਂ ਹੀ ਹਨ।
ਇਹ ਵੀ ਪੜ੍ਹੋ:ਆਪ ਉਮੀਦਵਾਰ ਨਰੇਸ਼ ਕਟਾਰੀਆ ਵੱਲੋਂ ਭਰੇ ਗਏ ਨਾਮਜ਼ਦਗੀ ਕਾਗਜ਼