ਫਿਰੋਜ਼ਪੁਰ: ਕਸਬਾ ਮੁੱਦਕੀ ਵਿੱਚ ਉਸ ਸਮੇਂ ਮਾਤਮ ਛਾ ਗਿਆ, ਜਦੋਂ ਮਨੀਲਾ ਤੋਂ ਵਾਪਸ ਪਰਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਜਿਸ ਦੀ ਪਛਾਣ ਇੰਦਰਜੀਤ ਸਿੰਘ ਵੱਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਿਤਾ ਸੁਖਵੀਰ ਸਿੰਘ ਵਾਸੀ ਮੁੱਦਕੀ ਨੇ ਦੱਸਿਆ ਕਿ ਉਸ ਦਾ ਲੜਕਾ ਇੰਦਰਜੀਤ ਸਿੰਘ 2 ਦਿਨ ਪਹਿਲਾਂ ਮਨੀਲਾ ਤੋਂ ਉਹਨਾਂ ਨੂੰ ਮਿਲਣ ਲਈ ਘਰ ਆਇਆ ਸੀ। ਉਹਨਾਂ ਨੇ ਕਿਹਾ ਕਿ ਮੁਲਜ਼ਮ ਗਗਨਦੀਪ ਸਿੰਘ ਉਨ੍ਹਾਂ ਦੇ ਘਰ ਆਇਆ ਅਤੇ ਉਸਦੇ ਬੇਟੇ ਨੂੰ ਨਾਲ ਲੈ ਗਿਆ, ਜਿਥੇ ਉਨ੍ਹਾਂ ਦੇ ਲੜਕੇ ਨੂੰ ਨਸ਼ੀਲੇ ਟੀਕੇ ਦੀ ਓਵਰਡੋਜ਼ ਦੇ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।