ਫਿਰੋਜ਼ਪੁਰ: ਕਸਬਾ ਗੁਰੂ ਹਰਸਹਾਏ ਵਿਚ ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨੀ ਵਜੋਂ ਹੋਈ ਹੈ।
ਨਸ਼ੇ ਨੇ ਨਿਗਲ਼ਿਆ ਫਿਰੋਜ਼ਪੁਰ ਦਾ ਨੌਜਵਾਨ - ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਫਿਰੋਜ਼ਪੁਰ ਦੇ ਕਸਬਾ ਗੁਰੂ ਹਰਸਹਾਏ ਵਿਚ ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।
ਫ਼ੋਟੋ।
ਜਾਣਕਾਰੀ ਮੁਤਾਬਕ ਮ੍ਰਿਤਕ ਨਸ਼ੇ ਦਾ ਆਦਿ ਸੀ ਅਤੇ ਉਸ ਨੇ ਬੀਤੀ ਸ਼ਾਮ ਆਪਣੀ ਬਾਂਹ ਉੱਤੇ ਨਸ਼ੇ ਦਾ ਟੀਕਾ ਲਾਇਆ ਸੀ, ਟੀਕਾ ਲਾਉਂਦਿਆਂ ਹੀ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਉਸ ਦੇ ਘਰਦਿਆਂ ਨੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਕਿ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਜਾਨ ਗਈ ਹੋਵੇ, ਅਜਿਹੇ ਮਾਮਲੇ ਹਰ ਦਿਨ ਸਾਹਮਣੇ ਆਉਂਦੇ ਹੀ ਰਹਿੰਦੇ ਹਨ ਅਤੇ ਹੁਣ ਤੱਕ ਨਸ਼ੇ ਨੇ ਬਹੁਤ ਸਾਰੇ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ।
Last Updated : Nov 20, 2019, 5:56 PM IST