ਇਹ ਅਲੌਕਿਕ ਨਗਰ ਕੀਰਤਨ ਸ਼ਹਿਰ ਦੇ ਗੁਰੂ ਰਵਿਦਾਸ ਚੌਂਕ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ ਵਿੱਚ ਘੁੰਮਦਾ ਹੋਇਆ ਵਾਪਸ ਰਵਿਦਾਸ ਚੌਂਕ ਆ ਕੇ ਹੀ ਸਮਾਪਤ ਹੋਇਆ। ਨਗਰ ਕੀਰਤਨ ਦੇ ਰਸਤੇ ਵਿੱਚ ਜਗ੍ਹਾ-ਜਗ੍ਹਾ ਸਟੇਜ ਲਗਾ ਕੇ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ ਤੇ ਨਾਲ ਹੀ ਸੰਗਤਾਂ ਵੱਲੋਂ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ।
ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਪੂਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ - daily news
ਜਲੰਧਰ: ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਪੂਰਬ ਮੌਕੇ ਜਲੰਧਰ ਵਿਖੇ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਹਰ ਸਾਲ ਇਹ ਨਗਰ ਕੀਰਤਨ ਸਜਾਇਆ ਜਾਂਦਾ ਹੈ। ਜਿਸ ਵਿੱਚ ਦੂਰੋਂ ਨੇੜਿਓਂ ਸ਼ਰਧਾਲੂ ਆ ਕੇ ਨਤਮਸਤਕ ਹੁੰਦੇ ਹਨ। ਇਸ ਮੌਕੇ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ।