ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੜ੍ਹੇਮਾਰੀ ਕਾਰਨ ਮਲੇਰਕੋਟਲਾ ਦੇ ਨੇੜਲੇ ਪਿੰਡਾਂ ਦੀ ਫ਼ਸਲ ਖ਼ਰਾਬ ਹੋ ਗਈ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਗਿਰਦਾਵਰੀ ਕਰ ਕੇ ਖ਼ਰਾਬ ਹੋਈ ਫ਼ਸਲ ਦੀ ਜਾਣਕਾਰੀ ਲੈਣ ਲਈ ਨਿਰਦੇਸ਼ ਜਾਰੀ ਕੀਤੇ ਸਨ।
ਛੇਤੀ ਹੀ ਕਿਸਾਨਾਂ ਨੂੰ ਜਾਰੀ ਹੋਵੇਗੀ ਮੁਆਵਜ਼ੇ ਦੀ ਰਕਮ
ਚੰਡੀਗੜ੍ਹ: ਪੰਜਾਬ ਦੇ ਮਾਲ ਅਤੇ ਕੁਦਰਤੀ ਆਫ਼ਤਾ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਭਰੋਸਾ ਦਿੱਤਾ ਹੈ ਕਿ ਪਿਛਲੇ ਦਿਨੀਂ ਸੂਬੇ ਦੇ ਕੁੱਝ ਹਿੱਸਿਆਂ 'ਚ ਗੜ੍ਹੇਮਾਰੀ ਦੌਰਾਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਛੇਤੀ ਹੀ ਦਿੱਤਾ ਜਾਵੇਗਾ।
ਸਰਕਾਰੀਆ
ਸਰਕਾਰੀਆ ਨੇ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਖਰਾਬ ਫ਼ਸਲ ਦੀ ਰਿਪੋਰਟ ਮਿਲ ਜਾਵੇਗੇ ਉਦੋਂ ਹੀ ਮਾਲ ਵਿਭਾਗ ਵੱਲੋਂ ਸਬੰਧਤ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ।