ਪੰਜਾਬ

punjab

ETV Bharat / state

ਤੇਜ਼ ਰਫ਼ਤਾਰ ਕਾਰਨ ਵਾਪਰਿਆ ਦਰਦਨਾਕ ਹਾਦਸਾ cctv 'ਚ ਕੈਦ - ਦੀਨਾਨਗਰ

ਦੀਨਾਨਗਰ ਤੋਂ ਗੁਰਦਾਸਪੁਰ ਹਾਈਵੇ 'ਤੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ। ਮੋਟਰਸਾਈਕਲ ਸਵਾਰ ਪਤਨੀ ਦੀ ਮੌਕੇ 'ਤੇ ਮੌਤ, ਪਤੀ ਹਸਪਤਾਲ ਵਿੱਚ ਜ਼ੇਰੇ ਇਲਾਜ। ਕਾਰ ਸਵਾਰ ਮੌਕੇ ਤੋਂ ਫ਼ਰਾਰ।

ਤੇਜ਼ ਰਫ਼ਤਾਰ ਕਾਰਨ ਵਾਪਰਿਆ ਦਰਦਨਾਕ ਹਾਦਸਾ cctv 'ਚ ਕੈਦ

By

Published : Feb 23, 2019, 12:59 PM IST

ਦੀਨਾਨਗਰ: ਦੀਨਾਨਗਰ ਤੋਂ ਗੁਰਦਾਸਪੁਰ ਹਾਈਵੇ 'ਤੋਂ ਮੋਟਰਸਾਈਕਲ ਅਤੇ ਕਾਰ ਵਿਚਕਾਰ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿੱਚ ਪਤਨੀ ਦੀ ਮੌਕੇ 'ਤੇ ਮੌਤ ਹੋ ਗਈ। ਪਤੀ ਦੀ ਹਸਪਤਾਲ ਵਿੱਚ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੌਰਾਨ ਕਾਰ ਸਵਾਰ ਮੌਕੇ 'ਤੋਂ ਕਾਰ ਛੱਡ ਕੇ ਫ਼ਰਾਰ ਹੋ ਗਿਆ।

ਤੇਜ਼ ਰਫ਼ਤਾਰ ਕਾਰਨ ਵਾਪਰਿਆ ਦਰਦਨਾਕ ਹਾਦਸਾ cctv 'ਚ ਕੈਦ,ਵੇਖੋ ਵੀਡੀਓ
ਇਹ ਸਾਰੀ ਘਟਨਾ ਉੱਥੇ ਸਥਿਤ ਇੱਕ ਪੈਲੇਸ ਦੇ ਬਾਹਰ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ। ਦੋਵੇਂ ਪਤੀ ਪਤਨੀ ਕਿਸੇ ਨਿਜੀ ਕੰਮ ਲਈ ਬਾਹਰ ਜਾ ਰਹੇ ਸਨ ਕਿ ਇਹ ਦਰਦਨਾਕ ਹਾਦਸਾ ਵਾਪਰ ਗਿਆ। ਮ੍ਰਿਤਕ ਮਹਿਲਾ ਦੀ ਪਛਾਣ 55 ਸਾਲਾ ਚੰਚਲਾ ਦੇਵੀ ਵਜੋਂ ਹੋਈ ਹੈ ਅਤੇ ਜਖ਼ਮੀ ਪਤੀ ਸ਼ੇਰ ਸਿੰਘ। ਕਾਰ ਸਵਾਰ ਕਾਰ ਨੂੰ ਉੱਥੇ ਹੀ ਛੱਡ ਕੇ ਉੱਥੋਂ ਫ਼ਰਾਰ ਹੋ ਗਿਆ।ਪੁਲਿਸ ਅਧਿਕਾਰੀ ਕੇਦਾਰਨਾਥ ਨੇ ਦੱਸਿਆ ਕਿ ਕਾਰ ਡਰਾਈਵਰ ਦਾ ਅਜੇ ਤੱਕ ਕੁੱਝ ਪਤਾ ਨਹੀ ਚੱਲ ਸਕਿਆ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।

ABOUT THE AUTHOR

...view details