ਗੁਰਦਾਸਪੁਰ:ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਲਗਾਤਾਰ ਸੂਬੇ ਦੇ ਵਿੱਚੋਂ ਕਿਸਾਨ ਦਿੱਲੀ ਬਾਰਡਰਾਂ ਤੇ ਪਹੁੰਚ ਰਹੇ ਹਨ ਤੇ ਇਸਦੇ ਨਾਲ ਹੀ ਕੇਂਦਰ ਸਰਕਾਰ ਨੂੰ ਘੇਰਨ ਦੇ ਲਈ ਤਰ੍ਹਾਂ ਤਰ੍ਹਾਂ ਦੀਆਂ ਰਣਨੀਤੀਆਂ ਵੀ ਬਣਾਈਆਂ ਜਾ ਰਹੀਆਂ ਹਨ। ਇਸਦੇ ਚੱਲਦੇ ਨੌਜਵਾਨ ਮਜ਼ਦੂਰ ਕਿਸਾਨ ਯੂਨੀਅਨ ਸ਼ਹੀਦ ਵੱਲੋਂ ਪੰਜਾਬ ਭਰ ‘ਚ ਵੱਖ-ਵੱਖ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਵਿਉਂਤ ਬਣਾਈ ਜਾ ਰਹੀ ਹੈ ਜਿਸ ਦੇ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੀ ਕਾਰਜਕਾਰੀ ਕਮੇਟੀ ਦੀ ਚੋਣ ਸੂਬਾ ਕਾਰਜਕਾਰੀ ਕਨਵੀਨਰ ਜਗਪਾਲ ਸਿੰਘ ਦਿਓਗੜ ਦੀ ਨਿਗਰਾਨੀ ਹੇਠ ਕੀਤੀ ਗਈ ।
ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਹਨਾਂ ਦੀ ਨੌਜ਼ਵਾਨ ਸਭਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਜਾ ਰਹੇ ਹਰ ਐਲਾਨ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਪਾਰਲੀਮੈਂਟ ਕੂਚ ਦੀ ਦਿੱਤੀ ਕਾਲ ਦਾ ਉਹ ਭਰਵਾਂ ਸੁਆਗਤ ਕਰਦੇ ਹਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਜੋ ਉਨ੍ਹਾਂ ਨੂੰ ਨਿਰਦੇਸ਼ ਹੋਣਗੇ ਉਸੇ ਤਹਿਤ ਉਹ ਇਸ ਦਿੱਤੇ ਪ੍ਰੋਗਰਾਮ ਦਾ ਹਿੱਸਾ ਹੋਣਗੇ |