ਗੁਰਦਾਸਪੁਰ :ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੰਗਾਂ ਦੇ ਸਬੰਧ 'ਚ ਪਰਿਵਾਰਾਂ ਸਮੇਤ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੀ ਕਾਦੀਆਂ ਵਿਖੇ ਰਿਹਾਇਸ਼ ਅੱਗੇ 24 ਘੰਟੇ ਦਾ ਧਰਨਾ ਸ਼ੁਰੂ ਕਰ ਦਿੱਤਾ ਤੇ ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ।
ਤ੍ਰਿਪਤ ਬਾਜਵਾ ਦੇ ਘਰ ਅੱਗੇ 24 ਘੰਟੇ ਦਾ ਧਰਨਾ ਸ਼ੁਰੂ - ਵਰਕਰਜ਼ ਯੂਨੀਅਨ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੰਗਾਂ ਦੇ ਸਬੰਧ 'ਚ ਪਰਿਵਾਰਾਂ ਸਮੇਤ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੀ ਕਾਦੀਆਂ ਵਿਖੇ ਰਿਹਾਇਸ਼ ਅੱਗੇ 24 ਘੰਟੇ ਦਾ ਧਰਨਾ ਸ਼ੁਰੂ ਕਰ ਦਿੱਤਾ ਤੇ ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ।
ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰੰਤੂ ਜਲ ਸਪਲਾਈ ਵਿਭਾਗ ’ਚ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਵੱਖ ਵੱਖ ਵਰਗਾਂ ਤੇ ਨਿਗੁਣੀਆਂ ਤਨਖਾਹਾਂ ’ਤੇ ਪਿਛਲੇ ਕਈ ਸਾਲਾਂ ਤੋਂ ਕੰਟਰੈਕਟ ਵਰਕਰ ਸੇਵਾਵਾਂ ਦੇ ਰਹੇ ਹਨ।
ਜਿਨ੍ਹਾਂ ਨੂੰ ਬੇਰੁਜਗਾਰ ਕਰਨ ਅਤੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਰਹੇ ਜਲ ਸਪਲਾਈ ਵਿਭਾਗ ਨੂੰ ਖਤਮ ਕਰਨ ਲਈ ਜਲ ਸਪਲਾਈ ਵਿਭਾਗ ਦਾ ਪੰਚਾਇਤੀਕਰਨ/ਨਿੱਜੀਕਰਨ ਕਰਨ ਦੀਆਂ ਮਾਰੂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਰੱਦ ਕਰਵਾਉਣ ਲਈ ਉਨ੍ਹਾਂ ਵਲੋਂ ਧਰਨੇ ’ਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਹਿੱਸਾ ਲੈ ਰਹੇ ਹਨ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਜਲ ਸਪਲਾਈ ਠੇਕਾ ਵਰਕਰਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵਲੋਂ ਪਹਿਲਾਂ ਤਿਆਰ ਕੀਤੀ ਪ੍ਰਪੋਜਲ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨਾਂ ਵਲੋਂ ਆਪਣਾ ਸੰਗਰਸ਼ ਹੋਰ ਤੇਜ ਕੀਤਾ ਜਾਵੇਗਾ।