ਗੁਰਦਾਸਪੁਰ: ਬਟਾਲਾ ਦੇ ਨੇੜੇ ਪਿੰਡ ਬਿਜਲੀਵਾਲ ਚ ਰਾਹ ਚੱਲਦੇ ਇੱਕ ਨਿੱਜੀ ਸਕੂਲ ਬੱਸ ਕਿਸਾਨਾਂ ਵੱਲੋਂ ਨਾੜ ਨੂੰ ਲਗਾਈ ਅੱਗ ਦੀ ਲਪੇਟ ’ਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਬੱਸ ਅੱਗ ਦੀ ਲਪੇਟ ’ਚ ਆਉਣ ਕਾਰਨ ਪਹਿਲਾ ਖੇਤਾਂ ਵਿੱਚ ਪਲਟ ਗਈ ਜਿਸ ਤੋਂ ਬਾਅਦ ਡਰਾਇਵਰ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਜੱਦੋ-ਜਹਿਦ ਕਰ ਉਸ ਵਿਚ ਸਵਾਰ ਬੱਚਿਆਂ ਨੂੰ ਬਾਹਰ ਕੱਢਿਆ। ਇਸ ਭਿਆਨਕ ਹਾਦਸੇ ਵਿੱਚ ਕੁਝ ਬੱਸ ਝੁਲਸੇ ਹਨ ਉਥੇ ਹੀ ਬੱਸ ਸੜ ਕੇ ਪੂਰੀ ਤਰ੍ਹਾਂ ਸਵਾਹ ਹੋ ਗਈ।
ਪੰਜਾਬ ਦੇ ਸਿਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਟਵੀਟ ਕਰ ਡੀਸੀ ਗੁਰਦਾਸਪੁਰ ਤੋਂ ਇਸ ਹਾਦਸੇ ਦੀ ਰਿਪੋਰਟ ਤਲਬ ਕੀਤੀ ਗਈ ਹੈ। ਸਕੂਲ ਬਸ ਦੇ ਡਰਾਇਵਰ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਤੋਂ ਬੱਸ ਵਿਚ 42 ਦੇ ਕਰੀਬ ਬੱਚੇ ਲੈਕੇ ਉਨ੍ਹਾਂ ਨੂੰ ਨਜ਼ਦੀਕੀ ਵੱਖ ਵੱਖ ਪਿੰਡਾਂ ’ਚ ਘਰ ਘਰ ਛੱਡਣ ਲਈ ਜਾ ਰਿਹਾ ਸੀ ਅਤੇ ਜਦੋਂ ਨਵਾਂ ਪਿੰਡ ਬਰਕੀਵਾਲ ਨੇੜੇ ਪਹੁਚਿਆ ਤਾਂ ਕਣਕ ਦੇ ਨਾੜ ਨੂੰ ਲੱਗੀ ਅੱਗ ਦੇ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਖੇਤਾਂ ’ਚ ਪਲਟ ਗਈ ਤੇ ਅੱਗ ਨੇ ਬੱਸ ਨੂੰ ਲਪੇਟ 'ਚ ਲੈ ਲਿਆ।