ਪੰਜਾਬ

punjab

ETV Bharat / state

ਬਟਾਲਾ ਫੈਕਟਰੀ ਧਮਾਕਾ: ਮੈਜਿਸਟਰੀਅਲ ਜਾਂਚ ਮਗਰੋਂ 3 ਅਧਿਕਾਰੀ ਨੌਕਰੀ ਤੋਂ ਮੁਅੱਤਲ

ਬਟਾਲਾ ਧਮਾਕੇ ਵਿੱਚ ਦੋਸ਼ੀ ਪਾਏ ਗਏ ਡਿਪਟੀ ਕਮਿਸ਼ਨਰ ਦਫ਼ਤਰ ਦੇ ਤਿੰਨ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਫ਼ੋਟੋ।

By

Published : Nov 18, 2019, 6:47 PM IST

ਗੁਰਦਾਸਪੁਰ: ਬਟਾਲਾ ਪਟਾਕਾ ਫੈਕਟਰੀ ਧਮਾਕਾ ਮਾਮਲੇ ਦੀ ਜਾਂਚ ਵਿੱਚ ਦੋਸ਼ੀ ਪਾਏ ਗਏ ਡਿਪਟੀ ਕਮਿਸ਼ਨਰ ਦਫ਼ਤਰ ਦੇ ਤਿੰਨ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਡੀਸੀ ਦਫ਼ਤਰ ਦੇ ਤਿੰਨ ਅਧਿਕਾਰੀ ਅਨਿਲ ਕੁਮਾਰ, ਸੁਪਰਡੈਂਟ ਮੁਲਖ ਰਾਜ ਅਤੇ ਗੁਰਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਅਨਿਲ ਕੁਮਾਰ ਦੀ ਮੁਅੱਤਲੀ ਦੌਰਾਨ ਇਸ ਦਾ ਹੈੱਡਕੁਆਟਰ ਦਫ਼ਤਰ ਉਪ ਮੰਡਲ ਮੈਜਿਸਟਰੇਟ ਦੀਨਾਨਗਰ ਵਿਖੇ ਹੋਵੇਗਾ ਅਤੇ ਉਹ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਿਨਾਂ ਕਿਤੇ ਬਾਹਰ ਨਹੀਂ ਜਾਵੇਗਾ।

ਇਸੇ ਤਰ੍ਹਾਂ ਮੁਲਖ ਰਾਜ ਜੂਨੀਅਰ ਸਹਾਇਕ ਹਾਲ ਬਿੱਲ ਕਲਰਕ ਤਹਿਸੀਲ ਦਫਤਰ ਗੁਰਦਾਸਪੁਰ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਇਸ ਦਾ ਹੈੱਡਕੁਆਟਰ ਦਫ਼ਤਰ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਹੋਵੇਗਾ ਅਤੇ ਉਹ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਿਨਾਂ ਕਿਤੇ ਬਾਹਰ ਨਹੀਂ ਜਾਵੇਗਾ।

ਇਸੇ ਤਰ੍ਹਾਂ ਗੁਰਿੰਦਰ ਸਿੰਘ ਜੂਨੀਅਰ ਸਹਾਇਕ ਹਾਲ ਅਮਲਾ ਸ਼ਾਖਾ ਨੂੰ ਤੁਰੰਤ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੌਰਾਨ ਇਸ ਦਾ ਹੈੱਡ ਕੁਆਟਰ ਦਫ਼ਤਰ ਉਪ ਮੰਡਲ ਮੈਜਿਸਟਰੇਟ, ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਅਤੇ ਉਹ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਿਨਾਂ ਕਿਤੇ ਬਾਹਨ ਨਹੀਂ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਪਟਾਕਾ ਫੈਕਟਰੀ ਹਾਦਸੇ ਦੀ ਮੈਜਿਸਟੀਰੀਅਲ ਪੜਤਾਲ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸੰਧੂ ਨੂੰ ਸੋਂਪੀ ਗਈ ਸੀ।

ABOUT THE AUTHOR

...view details