ਪੰਜਾਬ

punjab

ETV Bharat / state

ਬਟਾਲਾ ਪਟਾਕਾ ਫ਼ੈਕਟਰੀ ਹਾਦਸੇ ਦੀ ਮੈਜਿਸਟੀਰੀਅਲ ਜਾਂਚ ਦੌਰਾਨ 3 ਕਰਮਚਾਰੀ ਮੁਅੱਤਲ - ਬਟਾਲਾ ਪਟਾਕਾ ਫ਼ੈਕਟਰੀ

ਬਟਾਲਾ ਵਿੱਚ ਵਾਪਰੇ ਪਟਾਕਾ ਫੈਕਟਰੀ ਹਾਦਸੇ ਵਿੱਚ 24 ਲੋਕਾਂ ਦੀ ਮੌਤ ਹੋਈ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੈਜਿਸਟੀਰੀਅਲ ਜਾਂਚ ਦੇ ਹੁਕਮ ਦਿੱਤੇ ਗਏ ਸਨ। ਇਸ ਮਾਮਲੇ ਦੀ ਮੈਜਿਸਟੀਰੀਅਲ ਜਾਂਚ ਦੌਰਾਨ 3 ਕਰਮਚਾਰੀ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ।

ਫ਼ੋਟੋੋ

By

Published : Nov 19, 2019, 7:04 AM IST

ਗੁਰਦਾਸਪੁਰ: ਬਟਾਲਾ ਵਿੱਚ ਵਾਪਰੇ ਪਟਾਕਾ ਫੈਕਟਰੀ ਹਾਦਸੇ ਵਿੱਚ 24 ਲੋਕਾਂ ਦੀ ਮੌਤ ਹੋਈ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੈਜਿਸਟੀਰੀਅਲ ਜਾਂਚ ਦੇ ਹੁਕਮ ਦਿੱਤੇ ਗਏ ਸਨ ਤੇ ਹਫ਼ਤੇ ਵਿੱਚ ਰਿਪੋਰਟ ਮੰਗੀ ਗਈ ਸੀ। ਇਸ ਮਾਮਲੇ ਦੀ ਜਾਂਚ ਗੁਰਦਾਸਪੁਰ ਦੇ ਵਧੀਕ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸੰਧੂ ਵਲੋਂ ਤਿੰਨ ਹਫ਼ਤਿਆਂ ਵਿੱਚ ਮੁਕੰਮਲ ਕਰ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ ਗਈ ਸੀ ਜਿਸ ਤੋਂ ਬਾਅਦ ਮੈਜਿਸਟੀਰੀਅਲ ਜਾਂਚ ਦੌਰਾਨ 3 ਕਰਮਚਾਰੀ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ।

ਵੇਖੋ ਵੀਡੀਓ

ਮੈਜਿਸਟੀਰੀਅਲ ਪੜਤਾਲ ਰਿਪੋਰਟ ਨੂੰ ਮੁੱਖ ਰੱਖਦੇ ਹੋਏ ਅਨਿਲ ਕੁਮਾਰ ਸੁਪਰਡੈਂਟ -ਗ੍ਰੇਡ 2 (ਮਾਲ) ਗੁਰਦਾਸਪੁਰ ਨੂੰ ਤੁਰੰਤ ਨੋਕਰੀ ਤੋਂ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਇਸਦਾ ਹੈੱਡਕੁਆਟਰ ਦਫ਼ਤਰ ਉਪ ਮੰਡਲ ਮੈਜਿਸਟਰੇਟ ਦੀਨਾਨਗਰ ਵਿਖੇ ਹੋਵੇਗਾ ਅਤੇ ਉਹ ਉਨਾਂ ਦੀ ਪ੍ਰਵਾਨਗੀ ਤੋਂ ਬਿਨਾਂ ਕਿਧਰੇ ਬਾਹਰ ਨਹੀਂ ਜਾਵੇਗਾ। ਇਸੇ ਤਰਾਂ ਮੁਲਖ ਰਾਜ ਜੂਨੀਅਰ ਸਹਾਇਕ ਹਾਲ ਬਿੱਲ ਕਲਰਕ ਤਹਿਸੀਲ ਦਫ਼ਤਰ ਗੁਰਦਾਸਪੁਰ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੋਰਾਨ ਇਸ ਦਾ ਹੈੱਡਕੁਆਟਰ ਦਫ਼ਤਰ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਹੋਵੇਗਾ ਅਤੇ ਉਹ ਉਨਾਂ ਦੀ ਪ੍ਰਵਾਨਗੀ ਤੋਂ ਬਿਨਾਂ ਕਿਧਰੇ ਬਾਹਰ ਨਹੀਂ ਜਾਵੇਗਾ।

ਇਸੇ ਤਰਾਂ ਗੁਰਿੰਦਰ ਸਿੰਘ ਜੂਨੀਅਰ ਸਹਾਇਕ ਹਾਲ ਅਮਲਾ ਸ਼ਾਖਾ ਨੂੰ ਤੁਰੰਤ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੋਰਾਨ ਇਸ ਦਾ ਹੈੱਡ ਕੁਆਟਰ ਦਫਤਰ ਉਪ ਮੰਡਲ ਮੈਜਿਸਟਰੇਟ, ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਅਤੇ ਉਹ ਉਨਾਂ ਦੀ ਪ੍ਰਵਾਨਗੀ ਤੋਂ ਬਿਨਾਂ ਕਿਧਰੇ ਬਾਹਨ ਨਹੀਂ ਜਾਵੇਗਾ।

ਧੀਕ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਇਸ ਘਟਨਾ ਦੀ ਮੈਜਿਸਟੀਰੀਅਲ ਜਾਂਚ ਕਰਨ ਵਾਲੇ ਵਧੀਕ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਜਾਂਚ ਵਿੱਚ ਹੋਰ ਵੀ ਅਧਿਕਾਰੀਆਂ ਉਪਰ ਪੰਜਾਬ ਸਰਕਾਰ ਕਾਰਵਾਈ ਕਰ ਸਕਦੀ ਹੈ।

ABOUT THE AUTHOR

...view details