ਪੰਜਾਬ

punjab

ਗੁਰਦਾਸਪੁਰ 'ਚ 4 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਹੋਈ ਪੁਸ਼ਟੀ

By

Published : Jun 3, 2020, 9:22 PM IST

ਗੁਰਦਾਸਪੁਰ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਜ਼ਿਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 10 ਹੋ ਗਈ ਹੈ ਅਤੇ 122 ਮਰੀਜ਼ ਠੀਕ ਹੋ ਚੁੱਕੇ ਹਨ।

Gurdaspur, corona virus, news corona ,positive case
ਗੁਰਦਾਸਪੁਰ 'ਚ 4 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਹੋਈ ਪੁਸ਼ਟੀ

ਗੁਰਦਾਸਪੁਰ: ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਜ਼ਿਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 10 ਹੈ ਅਤੇ 122 ਮਰੀਜ਼ ਠੀਕ ਹੋ ਚੁੱਕੇ ਹਨ। ਪੂਰੇ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਨੇ ਦੱਸਿਆ ਜ਼ਿਲ੍ਹਾ ਸਿਹਤ ਵਿਭਾਗ ਨੇ ਹੁਣ ਤੱਕ ਕੋਰੋਨਾ ਦੇ ਕੁੱਲ 3972 ਸੈਂਪਲ ਲਏ ਗਏ ਹਨ ਜਿਨ੍ਹਾਂ ਵਿੱਚੋਂ 3573 ਰਿਪੋਰਟਾਂ ਨੈਗੇਟਿਵ ਆ ਚੁੱਕੀਆਂ ਹਨ। ਇਸੇ ਤਰ੍ਹਾਂ 254 ਸੈਂਪਲਾਂ ਦੇ ਨਤੀਜੇ ਆਉਣਾ ਹੱਲੇ ਬਾਕੀ ਹਨ ਅਤੇ ਇਨ੍ਹਾਂ ਵਿੱਚੋਂ 122 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ।

ਗੁਰਦਾਸਪੁਰ 'ਚ 4 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਹੋਈ ਪੁਸ਼ਟੀ

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 4 ਨਵੇਂ ਲੋਕਾਂ ਦੀ ਰਿਪੋਰਟ ਪੌਜ਼ੀਟਿਵ ਆਉਣ ਦੇ ਨਾਲ ਜ਼ਿਲ੍ਹੇ ਭਰ ਵਿਖੇ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ ਵਧ ਕੇ 10 ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਜ਼ਿਲ੍ਹੇ ਅੰਦਰ ਹੁਣ ਤੱਕ ਕੁੱਲ 3 ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ ਅਤੇ ਇਹ ਸਾਰੇ ਲੋਕ 60 ਤੋਂ ਉੱਪਰ ਉਮਰ ਹੋਣ ਦੇ ਨਾਲ ਨਾਲ ਸ਼ੂਗਰ ਅਤੇ ਦਿਲ ਆਦਿ ਦੇ ਪੁਰਾਣੇ ਰੋਗੀ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਹੁਣ ਤੱਕ ਕਿਸੇ ਵੀ ਘੱਟ ਉਮਰ ਦੇ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਨਹੀਂ ਹੋਈ ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇੱਕ ਦੁੱਕਾ ਕੇਸਾਂ ਨੂੰ ਛੱਡ ਕੇ ਕਿਸੇ ਵੀ ਮਰੀਜ਼ ਅੰਦਰ ਕੋਰੋਨਾ ਬਿਮਾਰੀ ਸਬੰਧੀ ਲੱਛਣ ਜਾਂ ਤਕਲੀਫ਼ ਆਦੀ ਨਹੀਂ ਵਿਖਾਈ ਦੇ ਰਹੀ ਪਰ ਉਨ੍ਹਾਂ ਦੇ ਟੈੱਸਟ ਪੌਜ਼ੀਟਿਵ ਆਉਣ ਕਾਰਨ ਉਨ੍ਹਾਂ ਨੂੰ ਆਈਸੋਲੇਟ ਕੀਤਾ ਗਿਆ ਹੈ। ਉੱਥੇ ਦੂਜੇ ਪਾਸੇ ਗੁਰਦਾਸਪੁਰ ਸ਼ਹਿਰ ਬਾਰੇ ਗੱਲ ਕਰਦਿਆਂ ਡਾ. ਕਿਸ਼ਨ ਚੰਦ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ 4 ਤਾਜ਼ਾ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 3 ਲੋਕ ਪਿਛਲੇ ਲੰਮੇ ਸਮੇਂ ਤੋਂ ਬਾਹਰੀ ਜ਼ਿਲ੍ਹਿਆਂ ਵਿਖੇ ਰਹਿ ਰਹੇ ਹਨ ਅਤੇ ਉੱਥੇ ਹੀ ਉਨ੍ਹਾਂ ਦਾ ਇਲਾਜ ਵੀ ਚੱਲ ਰਿਹਾ ਹੈ ਅਤੇ ਜ਼ਿਲਹੇ ਵਿੱਚ ਮਜੌਜ਼ ਇੱਕ ਵਿਅਕਤੀ ਹੀ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ।

ABOUT THE AUTHOR

...view details