ਬਟਾਲਾ:ਪੰਜਾਬ ‘ਚ ਭਾਵੇ ਮੌਸਮ ਸਰਦੀ ਵਾਲਾ ਹੈ, ਪਰ ਰਾਜਨੀਤੀਕ ਤੌਰ ‘ਤੇ ਪੰਜਾਬ ਦਾ ਮਾਹੌਲ ਗਰਮਾਇਆ ਹੋਇਆ ਹੈ ਅਤੇ ਪੰਜਾਬ ਭਰ ਦੇ ਵੱਖ-ਵੱਖ ਹਲਕਿਆਂ ‘ਚ ਵੱਖ-ਵੱਖ ਰਾਜਨੀਤੀਕ ਪਾਰਟੀਆਂ ਦੇ ਲੋਕ ਆਪਣਾ ਪ੍ਰਚਾਰ ਕਰਨ ਲਈ ਵੱਖ-ਵੱਖ ਢੰਗ ਤਰੀਕੇ ਵਰਤ ਰਹੇ ਹਨ। ਇੱਕ ਪਾਸੇ ਜਿੱਥੇ ਕਈ ਪਾਰਟੀਆਂ ਵੱਲੋਂ ਵਾਅਦੇ ਅਤੇ ਗਰੰਟੀ ਪ੍ਰੋਗਰਾਮ ਦਿੱਤੇ ਜਾ ਰਹੇ ਹਨ, ਉੱਥੇ ਹੀ ਇਸ ਦੌਰਾਨ ਇਨ੍ਹਾਂ ਲੀਡਰਾਂ ਵੱਲੋਂ ਇੱਕ-ਦੂਜੇ ‘ਤੇ ਇਲਜ਼ਾਮ ਵੀ ਲਗਾਏ ਜਾ ਰਹੇ ਹਨ।
ਪਿਛਲੇ ਦਿਨੀਂ ਬਟਾਲਾ (Batala) ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਪਾਰਟੀ ਵੱਲੋਂ ਐਲਾਨੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ (Sucha Singh Chhotepur) ਦੇ ਹੱਕ ‘ਚ ਪ੍ਰਚਾਰ ਕਰਨ ਲਈ ਸੁੱਚਾ ਸਿੰਘ ਛੋਟੇਪੁਰ ਦੇ ਬੇਟੇ ਅਤੇ ਉਨ੍ਹਾਂ ਦੀ ਟੀਮ ਕੁਝ ਵੱਖ ਢੰਗ ਨਾਲ ਲੋਕਾਂ ਤੱਕ ਪਹੁੰਚ ਕਰ ਰਹੀ ਹੈ।
ਇੱਕ ਪਾਸੇ ਜਿੱਥੇ ਆਉਣ ਵਾਲੇ ਦਿਨਾਂ ‘ਚ ਲੋਹੜੀ ਦਾ ਤਿਉਹਾਰ (Festival of Lohri) ਹੈ ਅਤੇ ਇਸ ਦਿਨ ਨੂੰ ਲੈਕੇ ਬਟਾਲਾ ‘ਚ ਲੋਕ ਪਤੰਗਬਾਜ਼ੀ ਦਾ ਸ਼ੌਂਕ (Hobby of kite flying) ਰੱਖਦੇ ਹਨ ਅਤੇ ਇਸੇ ਸ਼ੌਂਕ ਰਾਹੀਂ ਲੋਕਾਂ ਤੱਕ ਸ਼੍ਰੋਮਣੀ ਅਕਾਲੀ ਦਲ (Shiromani Akali Dal) ਪਹੁੰਚ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।