ਗੁਰਦਾਸਪੁਰ:ਕਣਕ ਦੀ ਵਾਢੀ ਦਾ ਸੀਜ਼ਨ ਖਤਮ ਕਰਕੇ ਕਿਸਾਨਾ ਦੇ ਬਹੁਤ ਵੱਡੇ ਕਾਫ਼ਲੇ ਦਿੱਲੀ ਲਈ ਰਵਾਨਾ ਹੋ ਰਹੇ ਹਨ। ਅੱਜ ਗੁਰਦਾਸਪੁਰ ਤੋਂ ਸਾਡਾ ਪੰਜਾਬ ਫੈਡਰੇਸ਼ਨ ਦੇ ਨੌਜਵਾਨਾਂ ਦਾ ਜੱਥਾ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਜੱਥੇ ਦੀ ਅਗਵਾਈ ਕਰ ਰਹੇ, ਕਿਸਾਨ ਆਗੂ ਇੰਦਰਪਾਲ ਸਿੰਘ ਨੇ ਕਿਹਾ, ਕਿ ਕਰੀਬ 8 ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਪਰ ਇਸ ਦੇ ਬਾਵਜੂਦ ਸਰਕਾਰ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕ ਰਹੀ। ਪਰ ਕਿਸਾਨਾਂ ਦੇ ਹੌਸਲੇ ਵੀ ਬੁਲੰਦ ਹਨ। ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ। ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਗੁਰਦਾਸਪੁਰ ਤੋਂ ਕਿਸਾਨਾਂ ਦਾ ਜੱਥਾ ਦਿੱਲੀ ਲਈ ਹੋਇਆ ਰਵਾਨਾ - ਦਿੱਲੀ ਲਈ ਰਵਾਨਾ
ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਭਾਗ ਲੈਣ ਲਈ, ਅੱਜ ਗੁਰਦਾਸਪੁਰ ਤੋਂ ਸਾਡਾ ਪੰਜਾਬ ਫੈਡਰੇਸ਼ਨ ਦੇ ਨੌਜਵਾਨਾਂ ਦਾ ਜੱਥਾ ਦਿੱਲੀ ਲਈ ਰਵਾਨਾ ਹੋਇਆ,
ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਇੰਦਰਪਾਲ ਸਿੰਘ ਨੇ ਕਿਹਾ ਕਿ 8 ਮਹੀਨਿਆਂ ਤੋਂ ਦਿੱਲੀ ਵਿਖੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ। ਪਰ ਕੇਂਦਰ ਸਰਕਾਰ ਕਾਲੇ ਕਾਨੂੰਨਾ ਨੂੰ ਰੱਦ ਕਰਨ ਦੀ ਬਜਾਏ ਕਿਸਾਨੀ ਅੰਦੋਲਨ ਨੂੰ ਢਾਹ ਲਾਉਣ ਦੇ ਲਈ ਕੋਝੀਆਂ ਹਰਕਤਾਂ ਕਰ ਰਹੀ ਹੈ। ਕੋਰੋਨਾ ਦੇ ਨਾਮ ਤੇ ਕਿਸਾਨਾਂ ਨੂੰ ਡਰਾ ਕੇ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ ਹੈ। ਪਰ ਉਹ ਇਹ ਪੁੱਛਣਾ ਚਾਹੁੰਦੇ ਹਨ, ਕਿ ਪਿਛਲੇ 8 ਮਹੀਨਿਆਂ ਦੌਰਾਨ ਕਿੰਨੇ ਕਿਸਾਨ ਇਸ ਵਾਇਰਸ ਦੀ ਲਪੇਟ ਵਿਚ ਆਏ ਹਨ। ਸਿਰਫ ਲੋਕਾਂ ਨੂੰ ਅਤੇ ਕਿਸਾਨਾਂ ਨੂੰ ਕੋਰੋਨਾ ਦੇ ਨਾਮ ਤੇ ਡਰਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਆਪਣੇ ਗੁੰਡੇ ਭੇਜ ਕੇ ਕਿਸਾਨੀ ਸ਼ੰਘਰਸ਼ ਨੂੰ ਬਦਨਾਮ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ। ਪਰ ਕਿਸਾਨ ਖੇਤੀ ਕਾਨੂੰਨ ਰੱਦ ਹੋਣ ਤੋ ਬਾਅਦ ਹੀ ਸੰਘਰਸ਼ ਖਤਮ ਕਰਨਗੇ।