ਪੰਜਾਬ

punjab

ETV Bharat / state

ਬਟਾਲਾ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਇੱਕ ਸ਼ੱਕੀ ਮਰੀਜ਼ - corona virus patient in punjab latest news

ਬਟਾਲਾ ਵਿੱਚ ਇੱਕ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ, ਜਿਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜ ਸਾਲ ਦਾ ਛੋਟਾ ਬੱਚਾ ਹੈ ਜੋ ਕਿ ਕੁੱਝ ਸਮਾਂ ਪਹਿਲਾਂ ਹੀ ਇਟਲੀ ਤੋਂ ਭਾਰਤ ਆਇਆ ਹੈ।

ਬਟਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼
ਬਟਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼

By

Published : Mar 9, 2020, 8:51 PM IST

ਗੁਰਦਾਸਪੁਰ: ਬਟਾਲਾ ਵਿੱਚ ਇੱਕ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ, ਜਿਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜ ਸਾਲ ਦਾ ਛੋਟਾ ਬੱਚਾ ਹੈ ਜੋ ਕਿ ਕੁੱਝ ਸਮਾਂ ਪਹਿਲਾਂ ਹੀ ਵਿਦੇਸ਼ ਇਟਲੀ ਤੋਂ ਭਾਰਤ ਆਇਆ ਹੈ। ਉਸਨੂੰ ਜ਼ੁਕਾਮ ਆਦਿ ਹੋਰ ਲੱਛਣ ਸਨ, ਜਿਸ ਕਰਕੇ ਬੱਚੇ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਕੀਤਾ ਗਿਆ ਹੈ।

ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਇੱਕ ਛੋਟਾ ਬੱਚਾ ਹੈ। ਉਹ ਕੁੱਝ ਦਿਨ ਪਹਿਲਾਂ ਹੀ ਇਟਲੀ ਤੋਂ ਭਾਰਤ ਆਇਆ ਸੀ ਅਤੇ ਮੈਡੀਕਲ ਜਾਂਚ 'ਚ ਇਹ ਸਾਹਮਣੇ ਆਇਆ ਕਿ ਉਸਦਾ ਗਲਾ ਖ਼ਰਾਬ ਸੀ ਅਤੇ ਉਸ ਨੂੰ ਖਾਂਸੀ ਅਤੇ ਜ਼ੁਕਾਮ ਵੀ ਸੀ ਅਤੇ ਫਿਲਹਾਲ ਉਸਨੂੰ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ।

ਵੇਖੋ ਵੀਡੀਓ

ਇਹ ਵੀ ਪੜੋ: ਕੋਰੋਨਾ ਵਾਇਰਸ: 'ਹਰ ਕਿਸੇ ਲਈ ਮਾਸਕ ਲਗਾਉਣਾ ਜ਼ਰੂਰੀ ਨਹੀਂ'

ਉਨ੍ਹਾਂ ਵੱਲੋਂ ਸੈਂਪਲ ਲੈ ਲਏ ਗਏ ਹਨ ਅਤੇ ਟੈਸਟ ਲਈ ਭੇਜ ਦਿੱਤੇ ਗਏ ਹਨ ਅਤੇ ਟੈਸਟ ਰਿਪੋਰਟ 3 ਦਿਨ ਬਾਅਦ ਆਉਣ 'ਤੇ ਹੀ ਕੋਰੋਨਾ ਵਾਇਰਸ ਹੈ ਜਾਂ ਨਹੀਂ ਇਸ ਦੀ ਪੁਸ਼ਟੀ ਹੋਵੇਗੀ।

ABOUT THE AUTHOR

...view details